05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਦੇ ਬਿਹਤਰ ਭਵਿੱਖ ਲਈ ਅਕਾਲੀ ਦਲ ਵਾਰਿਸ ਪੰਜਾਬ ਨੂੰ ਸੱਤਾ ਵਿਚ ਲਿਆਂਦਾ ਜਾਵੇ- ਲਿਬੜਾ ਪਿੰਡ ਜੱਲ੍ਹਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਅਹਿਮ ਮੀਟਿੰਗ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਇਕ ਅਹਿਮ ਪਾਰਟੀ ਮੀਟਿੰਗ ਕਰਵਾਈ ਗਈ, ਜਿਸ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ ।

ਅਜੀਤ ਡੈਸਕ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਇਕ ਅਹਿਮ ਪਾਰਟੀ ਮੀਟਿੰਗ ਕਰਵਾਈ ਗਈ, ਜਿਸ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਲਿਬੜਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਅਤੇ ਆਮ ਲੋਕ ਭਾਈ ਅੰਮ੍ਰਿਤਪਾਲ ਸਿੰਘ ਵੱਲ ਇੱਕ ਨਵੀਂ ਉਮੀਦ ਵਜੋਂ ਦੇਖ ਰਹੇ ਹਨ, ਕਿਉਂਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਪੰਜਾਬ ਦੇ ਗੰਭੀਰ ਪੰਥਕ ਮਸਲਿਆਂ ’ਤੇ ਸਿਆਸਤ ਤਾਂ ਹੁੰਦੀ ਰਹੀ, ਪਰ ਉਨ੍ਹਾਂ ਪੰਥਕ ਮਸਲਿਆਂ ਨੂੰ ਕਿਸੇ ਵੀ ਸਰਕਾਰ ਨੇ ਹੱਲ ਕਰਨ ਦਾ ਯਤਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਰਿਵਾਇਤੀ ਪਾਰਟੀਆਂ ਦਾ ਸਫ਼ਾਇਆ ਕਰਕੇ ਸਾਫ਼ ਸੁੱਥਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੂਬੇ ਦੀ ਵਾਗਡੋਰ ਸੌਂਪੀ ਜਾ ਸਕੇ। ਇਸ ਮੀਟਿੰਗ ਵਿਚ ਰਸ਼ਪਾਲ ਸਿੰਘ, ਬਲਜਿੰਦਰ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਜੰਗ ਸਿੰਘ, ਗੁਰਜੰਟ ਸਿੰਘ ਨੰਬਰਦਾਰ, ਅਵਤਾਰ ਸਿੰਘ, ਹਰਭਜਨ ਸਿੰਘ, ਗਗਨਦੀਪ ਸਿੰਘ, ਮਹਿੰਦਰ ਸਿੰਘ, ਬਹਾਦਰ ਸਿੰਘ, ਸੁਰਜੀਤ ਸਿੰਘ, ਸੁਖਪਾਲ ਸਿੰਘ, ਚਰਨ ਸਿੰਘ ਤੇ ਦਰਬਾਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਨੇ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਨੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਰੱਦ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਚੋਰਾਂ ਨੇ ਖੋਖਾ ਤੋੜ ਕੇ ਸਿਗਰਟ ਬੀੜੀ ’ਤੇ ਨਕਦੀ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।