05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਆਪਕ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਸਾਫ਼-ਸੁਥਰਾ ਪੰਜਾਬ ਸਿਰਜਣ ਲਈ ਲੋਕ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ-ਵਿਧਾਇਕ ਰਾਏ, ਰੁਪਿੰਦਰ ਹੈਪੀ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)-‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਬਸੀ ਪਠਾਣਾਂ ਅਤੇ ਸਰਹਿੰਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਮੁਹਿੰਮ ਤਹਿਤ ਬਸੀ ਪਠਾਣਾਂ ਦੇ ਮੁਹੱਲਾ ਸਿੰਘਪੁਰਾ ਰੋਡ ਅਤੇ ਸਰਹਿੰਦ ਦੇ ਵਾਰਡ ਨੰਬਰ 3, 4 ਅਤੇ 22 ਵਿਖੇ ਨਗਰ ਕੌਂਸਲ ਦੇ ਸਫ਼ਾਈ ਅਮਲੇ ਵਲੋਂ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ ਕੀਤੇ ਗਏ।

ਸਫ਼ਾਈ ਅਭਿਆਨ ਦੌਰਾਨ ਸਫ਼ਾਈ ਸੇਵਕ ਸੜਕਾਂ ਦੁਆਲੇ ਸਫ਼ਾਈ ਕਰਨ ਸਮੇਂ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)-‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਬਸੀ ਪਠਾਣਾਂ ਅਤੇ ਸਰਹਿੰਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਮੁਹਿੰਮ ਤਹਿਤ ਬਸੀ ਪਠਾਣਾਂ ਦੇ ਮੁਹੱਲਾ ਸਿੰਘਪੁਰਾ ਰੋਡ ਅਤੇ ਸਰਹਿੰਦ ਦੇ ਵਾਰਡ ਨੰਬਰ 3, 4 ਅਤੇ 22 ਵਿਖੇ ਨਗਰ ਕੌਂਸਲ ਦੇ ਸਫ਼ਾਈ ਅਮਲੇ ਵਲੋਂ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ ਕੀਤੇ ਗਏ। ਇਸ ਦੌਰਾਨ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਅਤੇ ਹੋਰ ਗੰਦਗੀ ਨੂੰ ਹਟਾ ਕੇ ਇਲਾਕਿਆਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਅਤੇ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸਫ਼ਾਈ ਵਿਵਸਥਾ ਦਾ ਧਿਆਨ ਰੱਖਣਾ ਹਰੇਕ ਜ਼ਿਲ੍ਹਾ ਵਾਸੀ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਾਂਝੇ ਤੌਰ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ, ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਦਾ ਸਹਿਯੋਗ ਕਰਨ। ਉਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਫ਼ਾਈ ਮੁਹਿੰਮ ਨੂੰ ਰੋਜ਼ਾਨਾ ਪੱਧਰ ਹੋਰ ਸੁਚਾਰੂ ਬਣਾਉਣ ਲਈ ਪ੍ਰੇਰਿਤ ਵੀ ਕੀਤਾ। ਬਸੀ ਪਠਾਣਾਂ ਸਫ਼ਾਈ ਮੁਹਿੰਮ ਦੌਰਾਨ ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ, ਕੌਂਸਲਰ ਸੀਨੀਅਰ ਮੀਤ ਪ੍ਰਧਾਨ ਅਰਵਿੰਦਰ ਕੌਰ, ਬਾਜਵਾ ਅਤੇ ਸਟਾਫ਼ ਨਗਰ ਕੌਂਸਲ ਮੌਕੇ ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਬਸੀ ਪਠਾਣਾਂ ’ਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਲਿਆ ਜਾਇਜ਼ਾ ਦਰਬਾਰਾ ਸਿੰਘ... ਅਗਲੀ ਖ਼ਬਰ ਰਾਜਪੁਰਾ ਟਾਊਨ ਦੇ ਦੋ ਦਰਜਨ ਨੌਜਵਾਨ ਕਾਂਗਰਸ ’ਚ ਸ਼ਾਮਿਲ ਨੌਜਵਾਨ ਕਾਂਗਰਸ ਦੀ ਰੀੜ ਦੀ ਹੱਡੀ ਬਣ ਕੇ ਕੰਮ ਕਰਨਗੇ- ਹਰਦਿਆਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।