ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਾਤਾ ਗੁਜਰੀ ਕਾਲਜ ਵਚਨਬੱਧ- ਰਿਆ
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਮਾਤਾ ਗੁਜਰੀ ਕਾਲਜ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਕਾਲਜ ਵਿਖੇ ਉਪਲਬਧ ਵਿੱਦਿਅਕ ਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਅਕਾਦਮਿਕ ਸੈਸ਼ਨ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।
ਅਜੀਤ ਡੈਸਕ
05-09-2026