06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁੱਗਾ ਪੀਰ ਦੇ ਦਰਬਾਰ ’ਚ ਗੁੱਗਾ ਨੌਮੀ ਮੌਕੇ ਸੇਵਾਦਾਰਾਂ ਵਲੋਂ ਚਾਦਰ ਦੀ ਰਸਮ ਅਦਾ ਕੀਤੀ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਗੁੱਗਾ ਮਾੜੀ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਵਿਖੇ ਗੁੱਗਾ ਨੌਮੀ ਮੌਕੇ ਭੰਡਾਰਾ ਕਰਵਾਇਆ ਗਿਆ ਅਤੇ ਸੰਗਤਾਂ ਨੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਮੈਂਬਰ ਸ੍ਰੀ ਗੁੱਗਾ ਮਾੜੀ ਸੇਵਾ ਸੰਮਤੀ ਸਰਹਿੰਦ ਸ਼ਹਿਰ ਦੇ ਸੇਵਾਦਾਰਾਂ ਵਲੋਂ ਗੁੱਗਾ ਮਾੜੀ ਵਿਖੇ ਚਾਦਰ ਚੜ੍ਹਾਈ ਗਈ ਅਤੇ ਲੋਕਾਂ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਗੁੱਗਾ ਮਾੜੀ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਵਿਖੇ ਗੁੱਗਾ ਨੌਮੀ ਮੌਕੇ ਭੰਡਾਰਾ ਕਰਵਾਇਆ ਗਿਆ ਅਤੇ ਸੰਗਤਾਂ ਨੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਮੈਂਬਰ ਸ੍ਰੀ ਗੁੱਗਾ ਮਾੜੀ ਸੇਵਾ ਸੰਮਤੀ ਸਰਹਿੰਦ ਸ਼ਹਿਰ ਦੇ ਸੇਵਾਦਾਰਾਂ ਵਲੋਂ ਗੁੱਗਾ ਮਾੜੀ ਵਿਖੇ ਚਾਦਰ ਚੜ੍ਹਾਈ ਗਈ ਅਤੇ ਲੋਕਾਂ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਤੇ ਸੱਭਿਆਚਾਰਕ ਮੇਲੇ ਸਾਨੂੰ ਆਪਣੀਆਂ ਰਵਾਇਤਾਂ ਨਾਲ ਜੋੜਦੇ ਹਨ ਅਤੇ ਭਾਈਚਾਰੇ ਦੀ ਏਕਤਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਾਰਿਆਂ ਨੂੰ ਰਲ ਮਿਲ ਕੇ ਆਪਣੀ ਧਰਤੀ ਅਤੇ ਵਿਰਾਸਤ ਨੂੰ ਸੰਭਾਲਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਤਰਸੇਮ ਸਿੰਘ, ਰਮੇਸ਼ ਸ਼ਰਮਾ, ਰਾਜਿੰਦਰ ਕੁਮਾਰ ਗੋਗੀ, ਸੁਸ਼ੀਲ ਕੁਮਾਰ, ਬਲਵੀਰ ਸਿੰਘ, ਰਮੇਸ਼, ਸੰਜੀਵ ਕੁਮਾਰ, ਸੁਨੀਲ ਕੁਮਾਰ, ਜਸਵਿੰਦਰ ਸਿੰਘ, ਕੁਮਰਜੀਤ ਭੱਟ, ਕਮਲਜੀਤ, ਸੰਜੀਵ ਸੂਦ, ਪਾਲਾ ਸਿੰਘ, ਰਵਿੰਦਰ ਸਿੰਘ, ਜਸਵਿੰਦਰ ਸਿੰਘ, ਅਜੈਬ ਸਿੰਘ, ਮਲਕੀਤ ਸਿੰਘ ਸ਼ਿੰਦਾ ਤੇ ਗੁੱਗਾ ਮਾੜੀ ਕਮੇਟੀ ਸਰਹਿੰਦ ਸ਼ਹਿਰ ਦੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੁੱਧ ਬੋਲਣ ਵਾਲਿਆਂ ਨੂੰ ਦਬਾਉਣ ਦੀ ਬਜਾਏ ਸਰਕਾਰ ਨਸ਼ਾ ਤਸਕਰੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾ... ਅਗਲੀ ਖ਼ਬਰ ਬਸੀ ਪਠਾਣਾਂ ’ਚ ਅੱਜ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਲਈ ਲੋਕਾਂ ’ਚ ਭਾਰੀ ਉਤਸ਼ਾਹ- ਜਥੇ. ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।