06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੰਡੀ ਗੋਬਿੰਦਗੜ੍ਹ, 5 ਸਤੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਤਿਉਹਾਰ ਜਨਮ ਅਸ਼ਟਮੀ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਤੀ ਅਤੇ ਖ਼ੁਸ਼ੀਆਂ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ।

ਅਜੀਤ ਡੈਸਕ 06-09-2026
ਮੰਡੀ ਗੋਬਿੰਦਗੜ੍ਹ, 5 ਸਤੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਤਿਉਹਾਰ ਜਨਮ ਅਸ਼ਟਮੀ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਤੀ ਅਤੇ ਖ਼ੁਸ਼ੀਆਂ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੇ ਜੋਸ਼ ਨਾਲ ਸਮਾਗਮ ਵਿਚ ਭਾਗ ਲਿਆ। ਇਸ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਲੀਲਾਵਾਂ ਨਾਲ ਸੰਬੰਧਿਤ ਮਨਮੋਹਕ ਪ੍ਰਸਤੁਤੀਆਂ ਪੇਸ਼ ਕੀਤੀਆਂ। ਨੰਨੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਸੁੰਦਰ ਪਹਿਰਾਵਿਆਂ ਵਿਚ ਸਜੇ ਹੋਏ ਬਹੁਤ ਹੀ ਮਨਮੋਹਕ ਲੱਗ ਰਹੇ ਸਨ। ਉਨ੍ਹਾਂ ਦੀਆਂ ਪ੍ਰਸਤੁਤੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਨਮ ਅਸ਼ਟਮੀ ਦੇ ਧਾਰਮਿਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸਚਾਈ, ਧਰਮ, ਪ੍ਰੇਮ, ਨਿਸ਼ਕਾਮ ਕਰਮ ਅਤੇ ਕਰਤੱਵ ਨਿਭਾਉਣ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਚੰਗੇ ਨਾਗਰਿਕ ਬਣਨ ਦਾ ਯਤਨ ਕਰਨ। ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਭਾਰਤੀ ਸੰਸਕ੍ਰਿਤੀ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ।
ਪਿਛਲੀ ਖ਼ਬਰ ਨੌਮੀ ਦੇ ਮੇਲੇ ਦੌਰਾਨ ਗੁੱਗਾ ਮਾੜੀ ਮੂਲੇਪੁਰ ਵਿਖੇ ਸਾਬਕਾ ਵਿਧਾਇਕ ਨਾਗਰਾ ਨੇ ਲਗਵਾਈ ਹਾਜ਼ਰੀ ਅਗਲੀ ਖ਼ਬਰ ਰੈੱਡ ਰੋਜ਼ ਇੰਗਲਿਸ਼ ਮਾਡਲ ਸਕੂਲ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।