06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨੌਮੀ ਦੇ ਮੇਲੇ ਦੌਰਾਨ ਗੁੱਗਾ ਮਾੜੀ ਮੂਲੇਪੁਰ ਵਿਖੇ ਸਾਬਕਾ ਵਿਧਾਇਕ ਨਾਗਰਾ ਨੇ ਲਗਵਾਈ ਹਾਜ਼ਰੀ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ (ਰਿਟਾ.) ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ।

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਮੂਲੇਪੁਰ ਵਿਖੇ ਨੌਮੀ ਦੇ ਮੇਲੇ ਦੌਰਾਨ ਗੁੱਗਾ ਮਾੜੀ ਵਿਖੇ ਹਾਜ਼ਰੀ ਲਗਵਾਉਣ ਮੌਕੇ ਪ੍ਰਬੰਧਕਾਂ ਨਾਲ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ (ਰਿਟਾ.) ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਦੇ ਨਾਮ ਪੜ੍ਹਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਲੰਮੀ ਉਮਰ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ ਗਈ। ਮੀਟਿੰਗ ਦੌਰਾਨ ਸੰਸਥਾ ਦੇ ਮੈਂਬਰ (ਰਿਟਾ.) ਸਹਾਇਕ ਥਾਣੇਦਾਰ ਜਸਪਾਲ ਸਿੰਘ ਵਾਸੀ ਖੁੰਮਣਾ ਦੇ ਅਕਾਲ ਚਲਾਣੇ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਨਵੇਂ ਸ਼ਾਮਿਲ ਹੋਏ ਮੈਂਬਰ (ਰਿਟਾ.) ਇੰਸਪੈਕਟਰ ਗੁਰਮੀਤ ਸਿੰਘ ਘਲਾਲ ਅਤੇ ਮਹਿਲਾ ਥਾਣੇਦਾਰ ਕੁਸ਼ਮ ਵਰਮਾ ਨੂੰ ਸੰਸਥਾ ਵਿਚ ਸ਼ਾਮਿਲ ਹੋਣ ’ਤੇ ਸਨਮਾਨ ਪੱਤਰ ਦੇ ਕੇ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਕਲੀਅਰ ਮੈਡੀ ਹੈਲਥ ਕੇਅਰ ਮਲਟੀ ਸਪੈਸ਼ਲਿਟੀ ਹਸਪਤਾਲ ਮੋਹਾਲੀ ਦੇ ਡਾ. ਕਸ਼ਯਪ ਕੈਂਸਰ ਸਰਜਨ, ਡਾ. ਹਰਦੀਪ ਸਿੰਘ ਜਨਰਲ ਸਰਜਨ, ਡਾ. ਕੁਨਾਲ ਯੁਰੋਲੋਜਿਸਟ, ਮੈਡੀਸਨ ਡਾ. ਨਿਤਿਨ ਭਾਟੀਆ ਸਮੇਤ ਸਟਾਫ਼ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਨ੍ਹਾਂ ਨੇ ਮੀਟਿੰਗ ਵਿਚ ਹਾਜ਼ਰ ਪੈਨਸ਼ਨਰਾਂ ਦਾ ਚੈੱਕਅਪ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਜ਼ਰੂਰੀ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਜਮ ਕੇ ਅਲੋਚਨਾ ਕੀਤੀ ਗਈ। ਸੰਸਥਾ ਦੇ ਮੈਂਬਰ ਸਵ. ਹਰਬੰਸ ਸਿੰਘ ਡੀ.ਐਸ.ਪੀ. (ਰਿਟਾ.) ਦੇ ਸਪੁੱਤਰ ਗੁਰਚਰਨਜੀਤ ਸਿੰਘ ਦੁਆਰਾ ਦਿੱਤੀ ਮਾਲੀ ਸਹਾਇਤਾ ਬਦਲੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਮੀਟਿੰਗ ਵਿਚ ਸੰਦੇਹਪਾਲ ਸਿੰਘ ਸੀਨੀਅਰ ਉਪ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਜੋਗਾ ਸਿੰਘ ਖ਼ਜ਼ਾਨਚੀ, ਜਗਦੀਸ਼ ਸਿੰਘ ਬਹੇੜ, ਅਸ਼ੋਕ ਕੁਮਾਰ, ਤੀਰਥ ਸਿੰਘ, ਨਿਰਮਲ ਸਿੰਘ, ਫਤਿਹ ਸਿੰਘ, ਤਲਵਿੰਦਰ ਸਿੰਘ, ਰਣਧੀਰ ਸਿੰਘ, ਚੰਦ ਖਾਂ, ਰਜਿੰਦਰ ਸਿੰਘ, ਬਲਬੀਰ ਸਿੰਘ ਜੱਲ੍ਹਾ, ਹਰਨੇਕ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ ਬਾਜਵਾ, ਰਣਜੀਤ ਸਿੰਘ ਖੰਨਾ, ਨਾਜਰਦੀਨ, ਮਹਿੰਦਰ ਸਿੰਘ, ਰਣਜੀਤ ਸਿੰਘ ਸਿੱਧੂਪੁਰ, ਕਰਨੈਲ ਸਿੰਘ ਗੜੌਲੀਆ, ਜੋਗਿੰਦਰ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਅਮਰ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਬਖਸ਼ੀਸ਼ ਸਿੰਘ, ਜਸਵੰਤ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਨਰਿੰਦਰ ਸਿੰਘ, ਕਰਨੈਲ ਸਿੰਘ, ਜਗਤਾਰ ਸਿੰਘ, ਸੁਰਿੰਦਰਪਾਲ, ਬਲਜੀਤ ਸਿੰਘ, ਸੁਰਜੀਤ ਸਿੰਘ, ਦਵਿੰਦਰ ਸਿੰਘ, ਸੋਹਨ ਸਿੰਘ, ਨੇਤਰ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਰਜਿੰਦਰ ਸਿੰਘ, ਧਰਮਪਾਲ ਸਿੰਘ, ਹਰਪਾਲ ਸਿੰਘ, ਸੱਜਣ ਸਿੰਘ, ਮਲਕੀਤ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਪ੍ਰਿਤਪਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬ੍ਰਿਜੇਸ਼ਵਰ ਸਿੰਘ ਪਾਸ਼ੀ ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।