06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬ੍ਰਿਜੇਸ਼ਵਰ ਸਿੰਘ ਪਾਸ਼ੀ ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਪਾਰਟੀ ਵਿਚ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਜਿਸ ਦੇ ਤਹਿਤ ਬ੍ਰਿਜੇਸ਼ਵਰ ਸਿੰਘ ਪਾਸ਼ੀ ਨੂੰ ਟਰਾਂਸਪੋਰਟ ਵਿੰਗ ਦਾ ਸ਼ਹਿਰੀ ਪ੍ਰਧਾਨ ਬਸੀ ਪਠਾਣਾਂ ਨਿਯੁਕਤ ਕੀਤਾ ਗਿਆ ਹੈ।

ਬ੍ਰਿਜੇਸ਼ਵਰ ਸਿੰਘ ਪਾਸ਼ੀ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਪਾਰਟੀ ਵਿਚ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਜਿਸ ਦੇ ਤਹਿਤ ਬ੍ਰਿਜੇਸ਼ਵਰ ਸਿੰਘ ਪਾਸ਼ੀ ਨੂੰ ਟਰਾਂਸਪੋਰਟ ਵਿੰਗ ਦਾ ਸ਼ਹਿਰੀ ਪ੍ਰਧਾਨ ਬਸੀ ਪਠਾਣਾਂ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਬ੍ਰਿਜੇਸ਼ਵਰ ਸਿੰਘ ਪਾਸ਼ੀ ਨੂੰ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸ. ਪਾਸ਼ੀ ਮਿਹਨਤੀ, ਸਰਗਰਮ ਅਤੇ ਸਮਰਪਿਤ ਆਗੂ ਹਨ। ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨਾਲ ਬੱਸੀ ਪਠਾਣਾਂ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬ੍ਰਿਜੇਸ਼ਵਰ ਸਿੰਘ ਪਾਸ਼ੀ ਨੇ ਆਪਣੀ ਨਵੀਂ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ ਪ੍ਰਧਾਨ ਟਰਾਂਸਪੋਰਟਰ ਵਿੰਗ,ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਦਾਨ ਕੀਤੇ ਖ਼ੂਨ ਦੀ ਇਕ ਬੂੰਦ ਵੀ ਕਿਸੇ ਦੀ ਜ਼ਿੰਦਗੀ ਵਿਚ ਰੌਸ਼ਨੀ ਭਰ ਸਕਦੀ ਹੈ-ਰਾਜੂ ਖੰਨਾ ਅਗਲੀ ਖ਼ਬਰ ਨੌਮੀ ਦੇ ਮੇਲੇ ਦੌਰਾਨ ਗੁੱਗਾ ਮਾੜੀ ਮੂਲੇਪੁਰ ਵਿਖੇ ਸਾਬਕਾ ਵਿਧਾਇਕ ਨਾਗਰਾ ਨੇ ਲਗਵਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।