07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨੰਬਰਦਾਰ ਗੁਰਪਾਲ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ’ਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਬਲਜਿੰਦਰ ਸਿੰਘ)- ਪਿੰਡ ਹਿੰਮਤਪੁਰਾ ਦੇ ਪੰਚਾਇਤ ਮੈਂਬਰ ਜਗਜੀਵਨ ਸਿੰਘ ਦੇ ਪਿਤਾ ਨੰਬਰਦਾਰ ਗੁਰਪਾਲ ਸਿੰਘ ਸਾਬਕਾ ਸਰਪੰਚ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਹਿੰਮਤਪੁਰਾ, ਮੋਰਿੰਡਾ ਚੁੰਨੀ ਰੋਡ ਤਹਿਸੀਲ ਬਸੀ ਪਠਾਣਾਂ ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ।

ਅਜੀਤ ਡੈਸਕ 07-09-2026
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਬਲਜਿੰਦਰ ਸਿੰਘ)- ਪਿੰਡ ਹਿੰਮਤਪੁਰਾ ਦੇ ਪੰਚਾਇਤ ਮੈਂਬਰ ਜਗਜੀਵਨ ਸਿੰਘ ਦੇ ਪਿਤਾ ਨੰਬਰਦਾਰ ਗੁਰਪਾਲ ਸਿੰਘ ਸਾਬਕਾ ਸਰਪੰਚ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਹਿੰਮਤਪੁਰਾ, ਮੋਰਿੰਡਾ ਚੁੰਨੀ ਰੋਡ ਤਹਿਸੀਲ ਬਸੀ ਪਠਾਣਾਂ ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ (ਜੀ.ਪੀ) ਨੇ ਨੰਬਰਦਾਰ ਗੁਰਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੁਆਰਾ ਸਰਪੰਚ ਵਜੋਂ ਪਿੰਡ ਦੇ ਵਿਕਾਸ ਕਾਰਜਾਂ ਵਿਚ ਪਾਏ ਯੋਗਦਾਨ, ਰਾਜਨੀਤਕ, ਧਾਰਮਿਕ ਤੇ ਸਮਾਜਿਕ ਖੇਤਰ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਪੰਚ ਜਗਜੀਵਨ ਸਿੰਘ ਨੂੰ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਜਾਣ ਦਾ ਸੁਨੇਹਾ ਵੀ ਦਿੱਤਾ। ਸ਼ਰਧਾਂਜਲੀ ਸਮਾਗਮ ਵਿਚ ਹਲਕਾ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਤੇ ‘ਆਪ’ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ (ਜੀ.ਪੀ.), ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ, ਡਾ. ਅਮਨਦੀਪ ਕੌਰ ਢੋਲੇਵਾਲ, ਅੰਮ੍ਰਿਤਪਾਲ ਸਿੰਘ ਟਿਵਾਣਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਕਿਸਾਨ ਆਗੂ ਅਵਤਾਰ ਸਿੰਘ ਗੀਗੇ ਮਾਜਰਾ, ਭੁਪਿੰਦਰ ਸਿੰਘ ਸਨੌਰ ਬਲਾਕ ਪ੍ਰਧਾਨ, ਸੁਰਜੀਤ ਸਿੰਘ ਰਿਟਾ. ਇੰਸਪੈਕਟਰ, ਤਰਨਜੀਤ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਡਾਇਰੀ ਵਿਕਾਸ, ਸੁੱਚਾ ਸਿੰਘ ਸਰਪੰਚ, ਹਰਵਿੰਦਰ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਬਿੱਟੂ ਸਾਬਕਾ ਕੌਂਸਲਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੁੱਖ ਸਿੰਘ ਲਵਲੀ, ਸਤਨਾਮ ਸਿੰਘ ਨੌਗਾਵਾਂ ਬਲਾਕ ਪ੍ਰਧਾਨ, ਲਖਵੀਰ ਸਿੰਘ ਥਾਬਲਾਂ, ਪ੍ਰੀਤਮ ਸਿੰਘ ਚੱਠਾ, ਲਖਵੀਰ ਸਿੰਘ ਕੋਟਲਾ ਜ਼ਿਲ੍ਹਾ ਪ੍ਰਧਾਨ ਵਾਰਿਸ ਪੰਜਾਬ ਦੇ, ਜਗਦੀਸ਼ ਸਿੰਘ ਲੂਲੋਂ, ਲਖਵੀਰ ਸਿੰਘ ਮੈਨੇਜਰ ਕੋਆਪ੍ਰੇਟਿਵ ਬੈਂਕ, ਹਰਵਿੰਦਰ ਸਿੰਘ ਬੱਬੂ ਸਾਬਕਾ ਕੌਂਸਲਰ, ਮਾਸਟਰ ਕੌਰ ਸਿੰਘ, ਗੁਰਮੀਤ ਸਿੰਘ ਰੰਧਾਵਾ,ਰਣਜੀਤ ਸਿੰਘ ਜੌਹਰ, ਸੁਰਜੀਤ ਸਿੰਘ ਦੇਦੜਾਂ, ਵੀਰਦਵਿੰਦਰ ਸਿੰਘ ਭੋਲਾ, ਨੰਬਰਦਾਰ ਰਣਜੀਤ ਸਿੰਘ ਸੋਨੀ, ਦਲਬੀਰ ਸਿੰਘ ਸੂਬਾ ਪ੍ਰਧਾਨ ਭਾਕਿਯੂ ਸਿੱਧੂਪੁਰ, ਬਹਾਦਰ ਸਿੰਘ ਨਿਆਮੀਆਂ, ਰਵਿੰਦਰ ਸਿੰਘ ਪੰਚ, ਕੁਲਵਿੰਦਰ ਸਿੰਘ, ਹਰਮਨਜੀਤ ਸਿੰਘ ਲੂਲੋਂ, ਇੰਦਰਜੀਤ ਸਿੰਘ ਰਿਟਾ. ਜੇ.ਈ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਨੰਬਰਦਾਰ ਗੁਰਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਚ ਜਗਜੀਵਨ ਸਿੰਘ ਵਲੋਂ ਆਪਣੇ ਪਿਤਾ ਸਵ. ਨੰਬਰਦਾਰ ਗੁਰਪਾਲ ਸਿੰਘ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕਾਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ ਗਈ।
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ’ਚ ਸ਼ਮੂਲੀਅਤ ਕਰਨ ਬਦਲੇ ਗੁਰੂ ਨੇ ਲੀਡਰਸ਼ਿਪ ਤੇ ਵਰਕਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਅਧਿਆਪਕ ਸਮਾਜ ਦੇ ਨਿਰਮਾਤਾ ਤੇ ਦੇਸ਼ ਦੇ ਭਵਿੱਖ ਦੇ ਮਾਰਗ ਦਰਸ਼ਕ- ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।