07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਮਰਦੀਪ ਸਿੰਘ ਪ੍ਰਿੰਸ ਛੱਤਵਾਲ ਸੂਬਾ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਧਾਲੀਵਾਲ ਸੂਬਾ ਜਰਨਲ ਸਕੱਤਰ, ਬਹਾਦਰ ਸਿੰਘ ਹੈਬਤਪੁਰ ਜ਼ਿਲ੍ਹਾ ਪ੍ਰਧਾਨ। ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਅਮਲੋਹ ਨੂੰ ਟਰਾਂਸਪੋਰਟ ਵਿੰਗ ’ਚ ਦਿੱਤੀ ਵੱਡੀ ਨੁਮਾਇੰਦਗੀ- ਰਾਜੂ ਖੰਨਾ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ

ਮੰਡੀ ਗੋਬਿੰਦਗੜ੍ਹ, 6 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵਲੋਂ ਹਲਕਾ ਅਮਲੋਹ ਦੇ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫ਼ਾਰਸ਼ ’ਤੇ ਟਰਾਂਸਪੋਰਟ ਵਿੰਗ ਵਿਚ ਹਲਕੇ ਨੂੰ ਅਹਿਮ ਨੁਮਾਇੰਦਗੀ ਮਿਲੀ ਹੈ, ਜਿਨ੍ਹਾਂ ਵਿਚ ਅਮਰਦੀਪ ਸਿੰਘ ਪ੍ਰਿੰਸ ਛਤਵਾਲ ਨੂੰ ਟਰਾਂਸਪੋਰਟ ਵਿੰਗ ਦਾ ਸੂਬਾ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਅਤੇ ਬਹਾਦਰ ਸਿੰਘ ਹੈਬਤਪੁਰ ਨੂੰ ਜ਼ਿਲ੍ਹੇ ਦਾ ਪ੍ਰਧਾਨ ਥਾਪਿਆ ਗਿਆ ਹੈ।

ਅਜੀਤ ਡੈਸਕ 07-09-2026
ਮੰਡੀ ਗੋਬਿੰਦਗੜ੍ਹ, 6 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵਲੋਂ ਹਲਕਾ ਅਮਲੋਹ ਦੇ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫ਼ਾਰਸ਼ ’ਤੇ ਟਰਾਂਸਪੋਰਟ ਵਿੰਗ ਵਿਚ ਹਲਕੇ ਨੂੰ ਅਹਿਮ ਨੁਮਾਇੰਦਗੀ ਮਿਲੀ ਹੈ, ਜਿਨ੍ਹਾਂ ਵਿਚ ਅਮਰਦੀਪ ਸਿੰਘ ਪ੍ਰਿੰਸ ਛਤਵਾਲ ਨੂੰ ਟਰਾਂਸਪੋਰਟ ਵਿੰਗ ਦਾ ਸੂਬਾ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਅਤੇ ਬਹਾਦਰ ਸਿੰਘ ਹੈਬਤਪੁਰ ਨੂੰ ਜ਼ਿਲ੍ਹੇ ਦਾ ਪ੍ਰਧਾਨ ਥਾਪਿਆ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨਾਲ ਹਲਕਾ ਅਮਲੋਹ ਦੇ ਅਕਾਲੀ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹਲਕੇ ਦੇ ਸਮੂਹ ਅਕਾਲੀ ਆਗੂਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਅਤੇ ਸੀਨੀਅਰ ਲੀਡਰਸ਼ਿਪ ਦਾ ਇਨ੍ਹਾਂ ਨੁਮਾਇੰਦਗੀਆਂ ਲਈ ਧੰਨਵਾਦ ਕੀਤਾ ਗਿਆ। ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਜਤਿੰਦਰ ਸਿੰਘ ਧਾਲੀਵਾਲ, ਕੰਵਲਜੀਤ ਸਿੰਘ ਗਿੱਲ, ਜਥੇ. ਕੁਲਦੀਪ ਸਿੰਘ ਮੁੱਢੜੀਆ, ਕਰਮਜੀਤ ਸਿੰਘ ਭਗੜਾਣਾ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮਛਰਾਈ, ਭਿੰਦਰ ਸਿੰਘ, ਹਰਬੰਸ ਸਿੰਘ ਬਡਾਲੀ, ਡਾ. ਅਰੁਜਨ ਸਿੰਘ, ਹਰਮੀਤ ਸਿੰਘ ਖ਼ਾਲਸਾ, ਗੁਰਕੀਰਤ ਸਿੰਘ ਪਨਾਗ, ਗੁਰਦੀਪ ਸਿੰਘ ਬੱਬੀ, ਨਾਜ਼ਰ ਸਿੰਘ ਸੰਤ ਨਗਰ, ਸੋਮਨਾਥ ਅਜਨਾਲੀ, ਰਣਜੀਤ ਸਿੰਘ ਘੋਲਾ, ਹਰਪਾਲ ਸਿੰਘ ਨਸਰਾਲੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਬਲਜਿੰਦਰ ਸਿੰਘ ਸੇਖੋਂ, ਰਾਕੇਸ਼ ਕੁਮਾਰ ਸ਼ਾਹੀ, ਸੱਤਪਾਲ ਸਿੰਘ ਸੱਤਾ, ਜਥੇ. ਜਰਨੈਲ ਸਿੰਘ ਮਾਜਰੀ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੰਟੂ, ਸੋਨੀ ਜਲਾਲਪੁਰ, ਜੰਗਵੀਰ ਸਿੰਘ ਕੁੰਭੜਾ, ਸੁਰਜੀਤ ਸਿੰਘ ਬਰੌਂਗਾ, ਜਤਿੰਦਰਪਾਲ ਸਿੰਘ, ਅਮਰਜੀਤ ਸਿੰਘ, ਕਰਮਜੀਤ ਸਿੰਘ ਗਾਂਧੀ, ਸੁਖਦੇਵ ਸਿੰਘ ਅਤਲੀ, ਬੰਟੀ ਜੱਸੜ੍ਹਾਂ, ਬਲਜਿੰਦਰ ਸਿੰਘ ਸੋਹਲ, ਹਰਦੀਪ ਸਿੰਘ ਗੋਰਾ, ਰੌਸ਼ਨ ਸਿੰਘ, ਬਲਜਿੰਦਰ ਸਿੰਘ ਭੰਗੂ, ਬਲਜੀਤ ਸਿੰਘ ਅੰਬੇਮਾਜਰਾ ਆਦਿ ਪ੍ਰਮੁੱਖ ਹਨ।
ਪਿਛਲੀ ਖ਼ਬਰ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 11,12 ਤੇ ਬਸੀ ਪਠਾਣਾਂ ਦੇ ਮੁਹੱਲਾ ਸਿੰਘਪੁਰਾ ’ਚ ਸਫ਼ਾਈ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ ਨ... ਅਗਲੀ ਖ਼ਬਰ ਐਸ. ਆਈ. ਆਰ. ਸੰਬੰਧੀ ਨਲੀਨਾ ਖ਼ੁਰਦ ਵਿਖੇ ਵਿਸ਼ੇਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।