07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਆਪ’ ਨੇ ਸਮਾਣਾ ਹਲਕੇ ’ਚ ਵਿਕਾਸ ਦੀ ਲਹਿਰ ਚਲਾਈ- ਜੌੜਾਮਾਜਰਾ

ਸਮਾਣਾ, 6 ਸਤੰਬਰ (ਸਾਹਿਬ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਮਾਣਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਨਾਲ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਰਹੀਆਂ ਹਨ, ਜਦਕਿ ਸ਼ਹਿਰ ਵਿਚ ਵੀ ਕਈ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ।

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਸਾਹਿਬ ਸਿੰਘ 07-09-2026
ਸਮਾਣਾ, 6 ਸਤੰਬਰ (ਸਾਹਿਬ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਮਾਣਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਨਾਲ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਰਹੀਆਂ ਹਨ, ਜਦਕਿ ਸ਼ਹਿਰ ਵਿਚ ਵੀ ਕਈ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ। ਆਪਣੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਹਿਸੀਲ ਕੈਂਪਸ ਦੀ ਨਵੀਂ ਇਮਾਰਤ ਦਾ ਨਿਰਮਾਣ, ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਸੁਧਾਰ, ਛੱਪੜਾਂ ਦੇ ਵਿਕਾਸ ਤੇ ਹੋਰ ਬੁਨਿਆਦੀ ਸਹੂਲਤਾਂ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਖੇਡ ਸਟੇਡੀਅਮ ਵੀ ਤਿਆਰ ਕੀਤੇ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਬਿਹਤਰ ਸਹੂਲਤਾਂ ਮਿਲਣ ਦੀ ਉਮੀਦ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਸਮਾਣਾ ਹਲਕੇ ਦਾ ਸਰਬਪੱਖੀ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿਚ ਕਰੋੜਾਂ ਰੁਪਏ ਖ਼ਰਚ ਕਰਕੇ ਵਿਕਾਸ ਦੇ ਕੰਮ ਨੇਪਰੇ ਚੜ੍ਹਾਏ ਹਨ ਜਾਂ ਵਿਕਾਸ ਕਾਰਜ ਚੱਲ ਰਹੇ ਹਨ।
ਪਿਛਲੀ ਖ਼ਬਰ ਪ੍ਰਭਾਤ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਤਹਿਤ ‘ਪੋਸ਼ਣ ਮਾਹ’ ਕੀਤਾ ਆਰੰਭ ਅਗਲੀ ਖ਼ਬਰ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਸਕੂਲਾਂ ਵਿਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।