07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਕਿਯੂ ਸਿੱਧੂਪੁਰ (ਏਕਤਾ) ਦੀ ਮੀਟਿੰਗ ਹੋਈ

ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਏਕਤਾ) ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬਿਜਲੀ ਦੀ ਮਾੜੀ ਸਪਲਾਈ ਉੱਤੇ ਚਿੰਤਾ ਪ੍ਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਪਾਣੀ ਦੀ ਵੱਡੀ ਲੋੜ ਹੈ ਪਰ ਸਪਲਾਈ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਮਿਲ ਰਹੀ ਹੈ ਅਤੇ ਉਨ੍ਹਾਂ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਤੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।

ਅਜੀਤ ਡੈਸਕ 07-09-2026
ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਏਕਤਾ) ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬਿਜਲੀ ਦੀ ਮਾੜੀ ਸਪਲਾਈ ਉੱਤੇ ਚਿੰਤਾ ਪ੍ਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਪਾਣੀ ਦੀ ਵੱਡੀ ਲੋੜ ਹੈ ਪਰ ਸਪਲਾਈ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਮਿਲ ਰਹੀ ਹੈ ਅਤੇ ਉਨ੍ਹਾਂ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਤੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਜੇਕਰ ਸਰਕਾਰ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਬਿਜਲੀ ਬੋਰਡ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਕਣਕ ਦੇ ਸੀਜ਼ਨ ਦੌਰਾਨ ਕਣਕ ਖ਼ਰੀਦ ਕੇ ਮੰਡੀਆਂ ਵਿਚ ਹੀ ਸਟੋਰ ਕੀਤੀ ਹੋਈ ਹੈ ਅਤੇ ਅੱਗੇ ਝੋਨੇ ਦਾ ਸੀਜ਼ਨ ਆਉਣ ਵਾਲਾ ਹੈ ਤੇ ਇਸ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿਚੋਂ ਪਈ ਕਣਕ ਤੁਰੰਤ ਚੁਕਵਾਈ ਜਾਵੇ ਅਤੇ ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਕਿਸਾਨ ਵੱਡਾ ਸੰਘਰਸ਼ ਸ਼ੁਰੂ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਝੋਨੇ ਦੇ ਸੀਜ਼ਨ ਦੌਰਾਨ ਡੀ. ਏ. ਪੀ. ਖਾਦ ਦੀ ਵੀ ਵੱਡੀ ਲੋੜ ਕਿਸਾਨਾਂ ਨੂੰ ਪੈਣੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਡੀ.ਏ.ਪੀ ਖਾਦ ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੀਟਿੰਗ ਵਿਚ ਕਿਸਾਨ ਆਗੂ ਉੱਤਮ ਸਿੰਘ ਬਰਵਾਲੀ, ਕਿਰਪਾਲ ਸਿੰਘ ਬਦੇਸ਼ ਕਲਾ, ਯੋਧਾ ਸਿੰਘ, ਦਰਸ਼ਨ ਸਿੰਘ ਰਾਣਵਾਂ, ਗੁਰਨਾਮ ਸਿੰਘ ਖਮਾਣੋਂ, ਚਰਨਜੀਤ ਸਿੰਘ ਅਮਰਾਲਾ, ਦਲਵੀਰ ਸਿੰਘ ਬੁਰਜ, ਦਿਆਲ ਸਿੰਘ, ਲਖਬੀਰ ਸਿੰਘ, ਗੁਰਚਰਨ ਸਿੰਘ ਜਟਾਣਾ, ਜਗਤਾਰ ਸਿੰਘ ਮਡੇਰਾਂ, ਹਰਬੰਸ ਸਿੰਘ, ਬਿੰਦਰ ਸਿੰਘ ਜਟਾਣਾ, ਪਰਵਿੰਦਰ ਸਿੰਘ ਬਰਵਾਲੀ ਕਲਾਂ, ਕਰਨਵੀਰ ਸਿੰਘ ਭਾਮੀਆਂ, ਸੁਖਬੀਰ ਸਿੰਘ ਜਟਾਣਾ, ਗੁਰਜੀਤ ਸਿੰਘ, ਮਨਜੀਤ ਸਿੰਘ ਗਰਚਾ, ਨਾਹਰ ਸਿੰਘ ਰਾਣਵਾਂ, ਜੋਰਾਵਰ ਸਿੰਘ ਭਾਮੀਆਂ, ਲਖਬੀਰ ਸਿੰਘ ਲਖਣਪੁਰ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਪੂਰਨ ਸੰਤ ਦੀ ਸ਼ਰਨ ਤੋਂ ਬਿਨਾਂ ਸੱਚਾ ਭਗਤੀ ਮਾਰਗ ਨਹੀਂ ਮਿਲਦਾ- ਸੰਤ ਰਾਮਪਾਲ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।