08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੈਂਟ ਜੋਸਫ਼ਜ਼ ਸਕੂਲ ਖਮਾਣੋਂ ਵਿਖੇ ਅਧਿਆਪਕ ਦਿਵਸ ਮਨਾਇਆ

ਖਮਾਣੋਂ, 7 ਸਤੰਬਰ (ਜੋਗਿੰਦਰ ਪਾਲ)- ਸੈਂਟ ਜੋਸਫ਼ਜ਼ ਸਕੂਲ ਖਮਾਣੋਂ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਦੀ ਯਾਦ ਵਿਚ ਅਧਿਆਪਕ ਦਿਵਸ ਮਨਾਇਆ ਗਿਆ।

ਅਜੀਤ ਡੈਸਕ 08-09-2026
ਖਮਾਣੋਂ, 7 ਸਤੰਬਰ (ਜੋਗਿੰਦਰ ਪਾਲ)- ਸੈਂਟ ਜੋਸਫ਼ਜ਼ ਸਕੂਲ ਖਮਾਣੋਂ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਦੀ ਯਾਦ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਜਗਮਿੰਦਰ ਸਿੰਘ ਭੰਗੂ, ਕਮਲਜੀਤ ਕੌਰ ਭੰਗੂ, ਪ੍ਰਿੰਸੀਪਲ ਰਾਜੀਤਾ ਰਜਨੀਸ਼ ਨਾਇਰ ਅਤੇ ਸਹਾਇਕ ਪ੍ਰਿੰਸੀਪਲ ਅਨੰਦ ਰਜਨੀਸ਼ ਨਾਇਰ ਵਲੋਂ ਜੋਤ ਜਗਾ ਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਤਿਕਾਰ ਵਿਚ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਕੁਝ ਸੀਨੀਅਰ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਭੂਮਿਕਾ ਨਿਭਾਉਂਦਿਆਂ ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਅਤੇ ਸਕੂਲ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਵੀ ਸੰਭਾਲੀ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਜ਼ਿੰਮੇਵਾਰੀ, ਮਿਹਨਤ ਅਤੇ ਮਹੱਤਤਾ ਨੂੰ ਨੇੜਿਉਂ ਸਮਝਿਆ। ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵਲੋਂ ਦਿੱਤੀ ਸਿੱਖਿਆ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ‘ਦਿ ਓਰਿਜਨ ਥਿਊਰੀਜ਼ ਆਫ਼ ਪੰਜਾਬੀ ਲੈਂਗਵੇਜ’ ਵਿਸ਼ੇ ’ਤੇ ਭਾਸ਼ਨ ਕਰਵਾਇਆ ਅਗਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।