09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨੌਜਵਾਨ ਪੀੜ੍ਹੀ ਆਪਣਾ ਬਣਦਾ ਯੋਗਦਾਨ ਪਾਵੇ- ਡਾ. ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਿੰਡ ਭਮਾਰਸੀ ਦੇ ਗੁਰਦੁਆਰਾ ਸਾਹਿਬ ਵਿਖੇ ਨੌਜਵਾਨ ਪੀੜ੍ਹੀ ਤੇ ਗਰੀਬ ਅਤੇ ਦਲਿਤ ਸਮਾਜ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਿੰਡ ਭਮਾਰਸੀ ਦੇ ਗੁਰਦੁਆਰਾ ਸਾਹਿਬ ਵਿਖੇ ਨੌਜਵਾਨ ਪੀੜ੍ਹੀ ਤੇ ਗਰੀਬ ਅਤੇ ਦਲਿਤ ਸਮਾਜ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਚਾਨਣਾ ਪਾਉਂਦਿਆਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਧਾਰਨੀ ਬਣਨ ਦਾ ਹੋਕਾ ਦਿੱਤਾ। ਡਾ. ਲਾਲ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਆਪਣੇ ਜੀਵਨ ਵਿਚ ਅਮਲੀ ਰੂਪ ਦੇ ਕੇ ਸੱਚ ਦੇ ਮਾਰਗ ’ਤੇ ਚੱਲਣ ਦੀ ਲੋੜ ਹੈ। ਜਾਤ-ਪਾਤ ਦੇ ਨਾਮ ’ਤੇ ਪੈਦਾ ਹੋਣ ਵਾਲੀ ਨਫ਼ਰਤ ਨੂੰ ਖ਼ਤਮ ਕਰਕੇ ਆਪਸੀ ਭਾਈਚਾਰਕ ਸਾਂਝ ਤੇ ਸਮਾਨਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਲੋਂ ਨਸ਼ਾ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਪੀੜ੍ਹੀ ਅਤੇ ਸਮਾਜ ਦੇ ਹਰ ਵਰਗ ਨੂੰ ਆਪਣਾ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਦਲਜਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਬਲਦੇਵ ਸਿੰਘ ਚੌਰਵਾਲਾ, ਜਗਵੀਰ ਸਿੰਘ ਤਰਖੇੜੀ, ਡਾ. ਸੋਮਨਾਥ ਡੰਘੇੜੀਆਂ, ਜਸਵਿੰਦਰ ਸਿੰਘ, ਬ੍ਰਹਮਾ ਕੁਮਾਰ, ਹਰਦੇਵ ਸਿੰਘ, ਬਹਾਦਰ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਬਲਦੇਵ ਸਿੰਘ ਭਮਾਰਸੀ ਬੁਲੰਦ, ਕਾਕਾ ਸਿੰਘ, ਗੁਰਦੀਪ ਸਿੰਘ ਭਾਗਨਪੁਰ, ਸੁਖਬੀਰ ਸਿੰਘ ਚੋਰਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀ ਅਧਿਆਪਕਾ ਦਾ ਸਨਮਾਨ ਅਗਲੀ ਖ਼ਬਰ ਨਸ਼ਿਆਂ ਦਾ ਲੱਕ ਤੋੜਨ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।