09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਦਲਾਅ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ- ਨਾਗਰਾ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਕਾਂਗਰਸ ਵਲੋਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ‘ਆਪ’ ਸਰਕਾਰ ਦੁਆਰਾ ਕੀਤੇ ਜਾ ਰਹੇ ਫੋਕੇ ਬਦਲਾਅ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਲੋਕਾਂ ਨੂੰ ਅਸਲ ਬਦਲਾਅ ਦੀ ਥਾਂ ਸਿਰਫ਼ ਫੋਕੇ ਐਲਾਨ, ਨਾਅਰੇ ਅਤੇ ਇਸ਼ਤਿਹਾਰਬਾਜ਼ੀ ਹੀ ਮਿਲੀ ਹੈ।

ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਕਾਂਗਰਸ ਵਲੋਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ‘ਆਪ’ ਸਰਕਾਰ ਦੁਆਰਾ ਕੀਤੇ ਜਾ ਰਹੇ ਫੋਕੇ ਬਦਲਾਅ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਲੋਕਾਂ ਨੂੰ ਅਸਲ ਬਦਲਾਅ ਦੀ ਥਾਂ ਸਿਰਫ਼ ਫੋਕੇ ਐਲਾਨ, ਨਾਅਰੇ ਅਤੇ ਇਸ਼ਤਿਹਾਰਬਾਜ਼ੀ ਹੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ, ਵਿਗੜਦੀ ਕਾਨੂੰਨ ਵਿਵਸਥਾ ਅਤੇ ਸਰਕਾਰੀ ਸੇਵਾਵਾਂ ਨਾਲ ਜੁੜੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਨਾਗਰਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਰਕਾਰ ਦੇ ਫੋਕੇ ਦਾਅਵਿਆਂ ਵਿਚ ਆਉਣ ਵਾਲੇ ਨਹੀਂ। ਲੋਕਾਂ ਨੂੰ ਆਪਣੇ ਸਵਾਲਾਂ ਦੇ ਜਵਾਬ ਚਾਹੀਦੇ ਹਨ ਅਤੇ ਸਰਕਾਰ ਨੂੰ ਹਰ ਵਾਅਦੇ ਦਾ ਹਿਸਾਬ ਦੇਣਾ ਪਵੇਗਾ। ਕਾਂਗਰਸ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਸੜਕ ਤੋਂ ਲੈ ਕੇ ਹਰ ਲੋਕਤੰਤਰੀ ਮੰਚ ਤੱਕ ਸੰਘਰਸ਼ ਜਾਰੀ ਰੱਖੇਗੀ।
ਪਿਛਲੀ ਖ਼ਬਰ ਪੁਲਿਸ ਵਲੋਂ ਸਿੱਖ ਨੌਜਵਾਨ ‘ਸ਼ੇਰੋਂ’ ਤੇ ਅੰਨ੍ਹੇਵਾਹ ਤਸ਼ੱਦਦ ਕਰਨਾ ਮੰਦਭਾਗਾ- ਚਨਾਰਥਲ ਅਗਲੀ ਖ਼ਬਰ ਖੇਤੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ- ਅਮਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।