09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੁਲਿਸ ਵਲੋਂ ਸਿੱਖ ਨੌਜਵਾਨ ‘ਸ਼ੇਰੋਂ’ ਤੇ ਅੰਨ੍ਹੇਵਾਹ ਤਸ਼ੱਦਦ ਕਰਨਾ ਮੰਦਭਾਗਾ- ਚਨਾਰਥਲ

ਜਖਵਾਲੀ, 8 ਅਗਸਤ (ਨਿਰਭੈ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਨਸ਼ਾ ਬੰਦ ਨਾ ਹੋਣ ਸਬੰਧੀ ਸੁਵਾਲ-ਜੁਆਬ ਕਰਨ ਲਈ ਕਾਲਾ ਝੰਡਾ ਦਿਖਾਉਣ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਸੇਰੋਂ ਦੇ ਕਕਾਰਾਂ ਅਤੇ ਵਾਲਾਂ ਦੀ ਬੇਅਦਬੀ ਕਰਨਾ ਬਹੁਤ ਹੀ ਮੰਦਭਾਗਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ਦੀ ਨੌਜਵਾਨੀ ਦਾ ਘਾਣ ਕਰ ਰਹੀ ਹੈ, ਕਿਉਂਕਿ ਪਿਛਲੇ ਸਮਿਆਂ ਦੌਰਾਨ ਪੰਜਾਬ ਵਿਚ ਦਿਨ ਦਿਹਾੜੇ ਸ਼ਰੇਆਮ ਨੌਜਵਾਨਾਂ ਦੇ ਕਤਲ ਹੋਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਗੱਲਬਾਤ ਕਰਨ ਸਮੇਂ। ਤਸਵੀਰ: ਨਿਰਭੈ ਸਿੰਘ 09-09-2026
ਜਖਵਾਲੀ, 8 ਅਗਸਤ (ਨਿਰਭੈ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਨਸ਼ਾ ਬੰਦ ਨਾ ਹੋਣ ਸਬੰਧੀ ਸੁਵਾਲ-ਜੁਆਬ ਕਰਨ ਲਈ ਕਾਲਾ ਝੰਡਾ ਦਿਖਾਉਣ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਸੇਰੋਂ ਦੇ ਕਕਾਰਾਂ ਅਤੇ ਵਾਲਾਂ ਦੀ ਬੇਅਦਬੀ ਕਰਨਾ ਬਹੁਤ ਹੀ ਮੰਦਭਾਗਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ਦੀ ਨੌਜਵਾਨੀ ਦਾ ਘਾਣ ਕਰ ਰਹੀ ਹੈ, ਕਿਉਂਕਿ ਪਿਛਲੇ ਸਮਿਆਂ ਦੌਰਾਨ ਪੰਜਾਬ ਵਿਚ ਦਿਨ ਦਿਹਾੜੇ ਸ਼ਰੇਆਮ ਨੌਜਵਾਨਾਂ ਦੇ ਕਤਲ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਾਂ ਸਮੇਂ ਪੰਜਾਬ ਦੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਇ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਨਾਲ ਕੁਟਿੱਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਮੋਹਨਜੀਤ ਸਿੰਘ ਸੇਰੋਂ, ਜੋ ਕਿ ਨਸ਼ੇ ਦੇ ਵਿਰੁੱਧ ਮੁੱਖ ਮੰਤਰੀ ਕੋਲ ਆਪਣਾ ਰੋਸ ਪ੍ਰਗਟ ਕਰ ਰਿਹਾ ਸੀ, ਪਰ ਮੌਜੂਦਾ ਪੁਲਸ ਨੇ ਇਸ ਸਿੱਖ ਨੌਜਵਾਨ ਉੱਪਰ ਅੰਨ੍ਹਾ ਤਸ਼ੱਦਦ ਕਰਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਬਦਲਾਅ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ- ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।