09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਰਲ ਇਨਕਲੇਵ ਤੇ ਵਾਲੀ ਫ਼ਤਹਿਗੜ੍ਹ ਸਾਹਿਬ ਦੇ ਵਸਨੀਕਾਂ ਨੇ ਕੌਂਸਲ ਪ੍ਰਧਾਨ ਨੂੰ ਦੱਸੀਆਂ ਸਮੱਸਿਆਵਾਂ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪਰਲ ਇਨਕਲੇਵ ਤੇ ਵਾਲੀ ਫ਼ਤਹਿਗੜ੍ਹ ਸਾਹਿਬ ਦੀ ਰੈਜੀਡੈਂਸ਼ੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰੀ ਸਿੰਘ ਚਮਕ ਦੀ ਅਗਵਾਈ ਵਿਚ ਇਕ ਵਫ਼ਦ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਨਵ ਨਿਯੁਕਤ ਪ੍ਰਧਾਨ ਆਸ਼ਾ ਰਾਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ। ਇਸ ਮਿਲਣੀ ਦੌਰਾਨ ਵਫ਼ਦ ਨੇ ਆਪਣੀ ਕਲੌਨੀ ਪਰਲ ਇਨਕਲੇਵ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਕੌਂਸਲ ਪ੍ਰਧਾਨ ਨੂੰ ਜਾਣੂ ਕਰਵਾਇਆ।

ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪਰਲ ਇਨਕਲੇਵ ਤੇ ਵਾਲੀ ਫ਼ਤਹਿਗੜ੍ਹ ਸਾਹਿਬ ਦੀ ਰੈਜੀਡੈਂਸ਼ੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰੀ ਸਿੰਘ ਚਮਕ ਦੀ ਅਗਵਾਈ ਵਿਚ ਇਕ ਵਫ਼ਦ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਨਵ ਨਿਯੁਕਤ ਪ੍ਰਧਾਨ ਆਸ਼ਾ ਰਾਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ। ਇਸ ਮਿਲਣੀ ਦੌਰਾਨ ਵਫ਼ਦ ਨੇ ਆਪਣੀ ਕਲੌਨੀ ਪਰਲ ਇਨਕਲੇਵ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਕੌਂਸਲ ਪ੍ਰਧਾਨ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਕਾਲੌਨੀ ਵਾਸੀਆਂ ਲਈ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦੀ ਹੈ, ਜਿਸ ਦੀ ਨਿਕਾਸੀ ਨਾ ਹੋਣ ਕਾਰਨ ਘਰਾਂ ਦੇ ਪਖਾਨਿਆਂ ਸਮੇਤ ਥਾਂ-ਥਾਂ ਖੜੇ ਗੰਦੇ ਪਾਣੀ ਵਿਚੋਂ ਉੱਠਦੀ ਬਦਬੂ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਾਲੀ ਪਲਾਟਾਂ ਵਿਚ ਜੰਗਲ ਦਾ ਰੂਪ ਧਾਰੀਂ ਖੜ੍ਹਾ ਸੁੱਖਾ ਤੇ ਘਾਹ ਸੱਪਾਂ ਦੀ ਰਿਹਾਇਸ਼ਗਾਹ ਬਣਿਆ ਹੋਇਆ ਹੈ, ਟੁੱਟੀਆਂ ਸੜਕਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ। ਉਨ੍ਹਾਂ ਕੌਂਸਲ ਪ੍ਰਧਾਨ ਤੋਂ ਮੰਗ ਕੀਤੀ ਪਰਲ ਇਨਕਲੇਵ ਕਾਲੌਨੀ ਵਾਸੀਆਂ ਦੀਆਂ ਸਮਸਿਆਵਾਂ ਨੂੰ ਦੂਰ ਕਰਕੇ ਰਾਹਤ ਪ੍ਰਦਾਨ ਕੀਤੀ ਜਾਵੇ। ਇਨ੍ਹਾਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਲੈਂਦਿਆਂ ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਾਰੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ, ਕਿਉਂਕਿ ਇਲਾਕੇ ਨੂੰ ਸਾਫ਼ ਸੁਥਰਾ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਵਫ਼ਦ ਵਿਚ ਸਾਬਕਾ ਮੈਨੇਜਰ ਅਮਰਜੀਤ ਸਿੰਘ, ਲਖਵਿੰਦਰ ਸਿੰਘ ਸੇਵਾ ਮੁਕਤ ਸਹਾਇਕ ਥਾਣੇਦਾਰ, ਜਵਾਹਰ ਲਾਲ ਸੂਦ ਖ਼ਜ਼ਾਨਚੀ, ਨਿਰਮਲ ਸਿੰਘ ਤੇ ਮਾ. ਸੁਰਦੀਪ ਸਿੰਘ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਮਨਿਸਟਰੀਅਲ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਪ੍ਰਗਟਾਇਆ ਰੋਸ ਅਗਲੀ ਖ਼ਬਰ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਲਈ ਰਾਮਗੜ੍ਹ ਵਲੋਂ ਆਗੂਆਂ ਤੇ ਵਰਕਰਾਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।