ਮਨਿਸਟਰੀਅਲ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਪ੍ਰਗਟਾਇਆ ਰੋਸ
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਵਿਰੋਧ ਵਿਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਕਾਮਿਆਂ ਵਲੋਂ ਅੱਜ ਕਲਮ ਛੋੜ, ਕੰਪਿਊਟਰ ਬੰਦ ਹੜਤਾਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਸਰਕਾਰੀ ਕੰਮਕਾਜ ਠੱਪ ਰੱਖ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਗਿਆ।
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਵਿਰੋਧ ਵਿਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਕਾਮਿਆਂ ਵਲੋਂ ਅੱਜ ਕਲਮ ਛੋੜ, ਕੰਪਿਊਟਰ ਬੰਦ ਹੜਤਾਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਸਰਕਾਰੀ ਕੰਮਕਾਜ ਠੱਪ ਰੱਖ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਭੱਟੀ, ਜਨਰਲ ਸਕੱਤਰ ਬਰਜਿੰਦਰ ਸਿੰਘ ਸੋਖਲ ਅਤੇ ਡੀ.ਸੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ, ਜਨਰਲ ਸਕੱਤਰ ਆਸ਼ੂ ਵਰਮਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਇਹ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕਰਨ ਅਤੇ ਮੰਗਾਂ ਦਾ ਠੋਸ ਨਿਪਟਾਰਾ ਨਾ ਕਰਨ ਕਾਰਨ ਮੁਲਾਜ਼ਮ ਵਰਗ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਅਤੇ ਮੀਟਿੰਗਾਂ ਦੇ ਨਾਂਅ ’ਤੇ ਟਾਲ ਮਟੋਲ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਉਕਤ ਤੋਂ ਇਲਾਵਾ ਰੁਪਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ, ਵਿੱਤੀ ਸਕੱਤਰ ਰਜਨੀਸ਼ ਕੁਮਾਰ, ਸੀਨੀਅਰ ਸਲਾਹਕਾਰ ਦਿਨੇਸ਼ ਕੁਮਾਰ, ਇੰਚਾਰਜ ਆਈ.ਟੀ ਸੈੱਲ, ਸਰਵਣ ਕੁਮਾਰ, ਅਮਰਜੀਤ ਕੌਰ, ਗੁਰਪ੍ਰੀਤ ਕੌਰ, ਅਮਨਜੀਤ ਕੌਰ, ਅਮਨਦੀਪ ਕੌਰ, ਅਰਚਨਾ ਦੇਵੀ, ਮਨਪ੍ਰੀਤ ਸ਼ਰਮਾ, ਹਰਮਨਦੀਪ ਸਿੰਘ, ਕੁਲਵੀਰ ਸਿੰਘ, ਰੋਹਿਤ, ਗੁਰਿੰਦਰ ਸਿੰਘ, ਗੁਰਿੰਦਰ ਕੌਰ ਚੇਅਰਪਰਸਨ ਬਸੀ ਪਠਾਣਾਂ, ਜਸਪਾਲ ਸਿੰਘ, ਸੁਰਜੀਤ ਸਿੰਘ, ਗੁਰਸਤਿੰਦਰ ਸਿੰਘ, ਪਰਮਿੰਦਰ ਸਿੰਘ, ਪਰਮਜੀਤ ਸਿੰਘ, ਕੇਸਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਤੇ ਹੋਰ ਹਾਜ਼ਰ ਸਨ।