09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ ਆਪ’ ਵਿਚ ਵਰਕਰਾਂ ਨੂੰ ਸਤਿਕਾਰ ਨਾ ਮਿਲਣ ਤੋਂ ਨਾਰਾਜ਼ ਪ੍ਰਵਾਸੀ ਵਿੰਗ ਪ੍ਰਧਾਨ ਨੇ ਭੇਜਿਆ ਅਸਤੀਫ਼ਾ

ਮੰਡੀ ਗੋਬਿੰਦਗੜ੍ਹ, 8 ਸਤੰਬਰ (ਇਕਬਾਲਦੀਪ ਸੰਧੂ)- ਆਮ ਆਦਮੀ ਪਾਰਟੀ ਨੂੰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਉਸ ਸਮੇਂ ਝਟਕਾ ਲੱਗਿਆ ਜਦੋਂ ਪਰਵਾਸੀ ਵਿੰਗ ਦੇ ਹਲਕਾ ਪ੍ਰਧਾਨ ਦੀਪਕ ਕੁਮਾਰ ਪਾਂਡੇ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਪਾਂਡੇ ਨੇ ਆਪਣਾ ਅਸਤੀਫ਼ਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਜ਼ਿਲ੍ਹਾ ਪ੍ਰਧਾਨ ਨੂੰ ਭੇਜਦਿਆਂ ਤੁਰੰਤ ਪ੍ਰਭਾਵ ਨਾਲ ਅਹੁਦਾ ਛੱਡਣ ਦਾ ਐਲਾਨ ਕੀਤਾ ਹੈ।

ਦੀਪਕ ਕੁਮਾਰ ਪਾਂਡੇ 09-09-2026
ਮੰਡੀ ਗੋਬਿੰਦਗੜ੍ਹ, 8 ਸਤੰਬਰ (ਇਕਬਾਲਦੀਪ ਸੰਧੂ)- ਆਮ ਆਦਮੀ ਪਾਰਟੀ ਨੂੰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਉਸ ਸਮੇਂ ਝਟਕਾ ਲੱਗਿਆ ਜਦੋਂ ਪਰਵਾਸੀ ਵਿੰਗ ਦੇ ਹਲਕਾ ਪ੍ਰਧਾਨ ਦੀਪਕ ਕੁਮਾਰ ਪਾਂਡੇ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਪਾਂਡੇ ਨੇ ਆਪਣਾ ਅਸਤੀਫ਼ਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਜ਼ਿਲ੍ਹਾ ਪ੍ਰਧਾਨ ਨੂੰ ਭੇਜਦਿਆਂ ਤੁਰੰਤ ਪ੍ਰਭਾਵ ਨਾਲ ਅਹੁਦਾ ਛੱਡਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੀਪਕ ਕੁਮਾਰ ਪਾਂਡੇ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਸਤਿਕਾਰ ਨਹੀਂ ਦਿੱਤਾ ਜਾਂਦਾ, ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਦੇ ਮੌਜੂਦਾ ਕੰਮਕਾਜ ਪ੍ਰਤੀ ਵੀ ਅਸੰਤੁਸ਼ਟੀ ਜ਼ਾਹਿਰ ਕੀਤੀ ਹੈ। ਪਾਂਡੇ ਨੇ ਕਿਹਾ ਕਿ ਉਹ ਸਿਰਫ਼ ਹਲਕਾ ਪ੍ਰਧਾਨ ਦੇ ਅਹੁਦੇ ਤੋਂ ਹੀ ਨਹੀਂ, ਸਗੋਂ ਪਾਰਟੀ ਨਾਲ ਜੁੜੀਆਂ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਵੀ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਅਸਤੀਫ਼ੇ ਵਿਚ ਇਹ ਵੀ ਕਿਹਾ ਕਿ ਅੱਜ ਤੋਂ ਉਨ੍ਹਾਂ ਦਾ ਪਾਰਟੀ ਨਾਲ ਕੋਈ ਸਬੰਧ ਨਹੀਂ ਰਹੇਗਾ। ਉਨ੍ਹਾਂ ਜ਼ਿਲ੍ਹਾ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਦੀਪਕ ਕੁਮਾਰ ਪਾਂਡੇ ਦੇ ਇਸ ਫ਼ੈਸਲੇ ਨੂੰ ਲੈ ਕੇ ਸਥਾਨਕ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ।
ਪਿਛਲੀ ਖ਼ਬਰ ਸੱਚੇ ਸਤਿਗੁਰੂ ਦੀ ਸ਼ਰਨ ਨਾਲ ਹੀ ਪੂਰਨ ਪ੍ਰਮਾਤਮਾ ਦਾ ਗਿਆਨ ਮਿਲਦਾ ਹੈ- ਸੰਤ ਰਾਮਪਾਲ ਅਗਲੀ ਖ਼ਬਰ ਮਨਿਸਟਰੀਅਲ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਪ੍ਰਗਟਾਇਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।