11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਰਿੰਦਰ ਬਿੱਟੂ ਨੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨਾਲ ਕੀਤੀ ਮੁਲਾਕਾਤ

ਨਾਭਾ, 10 ਅਗਸਤ (ਵਰਿੰਦਰ ਵਰਮਾ)- ਹਲਕਾ ਵਿਧਾਨ ਸਭਾ ਨਾਭਾ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਬਰਿੰਦਰ ਬਿੱਟੂ ਨੇ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ਼ੀਤਲ ਅੰਗੁਰਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੁਲਾਕਾਤ ਦੌਰਾਨ ਪਾਰਟੀ ਦੀ ਮਜਬੂਤੀ ਤੇ ਚੜ੍ਹਦੀਕਲਾ ਲਈ ਲਗਾਤਾਰ ਕੰਮ ਕਰ ਰਹੇ ਬਰਿੰਦਰ ਬਿੱਟੂ ਨੇ ਪ੍ਰਧਾਨ ਸ਼ੀਤਲ ਅੰਗੂਰਾਲ ਨੂੰ ਮੌਜੂਦਾ ਰਾਜਨੀਤਕ ਗਤੀਵਿਧੀਆਂ ’ਚ ਨੌਜਵਾਨਾਂ ਵਲੋਂ ਮਿਲ ਰਹੇ ਭਾਰੀ ਸਮਰਥਨ ਤੇ ਹਲਕਾ ਨਾਭਾ ’ਚ ਪਾਰਟੀ ਦੇ ਰਾਜਨੀਤਿਕ ਢਾਂਚੇ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 11-09-2026
ਨਾਭਾ, 10 ਅਗਸਤ (ਵਰਿੰਦਰ ਵਰਮਾ)- ਹਲਕਾ ਵਿਧਾਨ ਸਭਾ ਨਾਭਾ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਬਰਿੰਦਰ ਬਿੱਟੂ ਨੇ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ਼ੀਤਲ ਅੰਗੁਰਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੁਲਾਕਾਤ ਦੌਰਾਨ ਪਾਰਟੀ ਦੀ ਮਜਬੂਤੀ ਤੇ ਚੜ੍ਹਦੀਕਲਾ ਲਈ ਲਗਾਤਾਰ ਕੰਮ ਕਰ ਰਹੇ ਬਰਿੰਦਰ ਬਿੱਟੂ ਨੇ ਪ੍ਰਧਾਨ ਸ਼ੀਤਲ ਅੰਗੂਰਾਲ ਨੂੰ ਮੌਜੂਦਾ ਰਾਜਨੀਤਕ ਗਤੀਵਿਧੀਆਂ ’ਚ ਨੌਜਵਾਨਾਂ ਵਲੋਂ ਮਿਲ ਰਹੇ ਭਾਰੀ ਸਮਰਥਨ ਤੇ ਹਲਕਾ ਨਾਭਾ ’ਚ ਪਾਰਟੀ ਦੇ ਰਾਜਨੀਤਿਕ ਢਾਂਚੇ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬਰਿੰਦਰ ਬਿੱਟੂ ਨੇ ਨੌਜਵਾਨਾਂ ਦੇ ਮੁੱਦੇ ਤੇ ਮੌਜੂਦਾ ਚੁਣੌਤੀਆਂ ਅਤੇ ਲੋਕਾਂ ਦੀਆਂ ਭਾਵਨਾਵਾਂ ਸੰਬੰਧੀ ਖੁੱਲ ਕੇ ਚਰਚਾ ਕੀਤੀ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਸੰਬੰਧੀ ਆਪਣੇ ਸੁਝਾਅ ਸਾਂਝੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ’ਚ ਬਦਲਾਅ ਲਈ ਮਾਹੌਲ ਤਿਆਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ । ਇਸ ਮੌਕੇ ਭਾਜਪਾ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸਨੀ ਸਿੰਗਲਾ, ਇੰਦਰਜੀਤ ਸਿੰਘ ਖਹਿਰਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਆਈ. ਟੀ. ਸੈੱਲ ਜੋਰਾ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ‘ ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਔਰਤਾਂ ਨੂੰ ਸਤਿਕਾਰ ਤੇ ਸਨਮਾਨ ਦਿੱਤਾ ਜਾਂਦਾ ਹੈ- ਰਵਿੰਦਰ ਕੌਰ ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।