ਇੰਦਰਪ੍ਰੀਤ ਸਿੰਘ ਧਾਲੀਵਾਲ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ
ਖਮਾਣੋਂ, 10 ਸਤੰਬਰ (ਮਨਮੋਹਣ ਸਿੰਘ ਕਲੇਰ)- ਪਿੰਡ ਲਖਣਪੁਰ ਵਿਖੇ ਇੰਦਰਪ੍ਰੀਤ ਸਿੰਘ ਧਾਲੀਵਾਲ ਅਤੇ ਨਾਜਰ ਸਿੰਘ ਧਾਲੀਵਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ । ਇਸ ਮੌਕੇ ਆਗੂਆਂ ਦਾ ਦਰਬਾਰਾ ਸਿੰਘ ਗੁਰੂ ਨੇ ਵਿਸ਼ੇਸ ਸਨਮਾਨ ਕੀਤਾ।
ਅਜੀਤ ਡੈਸਕ
11-09-2026