ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਦਰਬਾਰਾ ਸਿੰਘ ਗੁਰੂ ਨੇ ਸੰਗਤਾਂ ਨੂੰ ਦਿੱਤੀ ਵਧਾਈ
ਖਮਾਣੋਂ, 11 ਸਤੰਬਰ (ਮਨਮੋਹਣ ਸਿੰਘ ਕਲੇਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਜ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈਸਵੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਆਦਿ ਗ੍ਰੰਥ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ, ਜਦੋਂ ਕਿ ਇਸ ਮੌਕੇ ਮੁੱਖ ਗ੍ਰੰਥੀ ਵਜੋਂ ਬਾਬਾ ਬੁੱਢਾ ਜੀ ਨੇ ਸੇਵਾ ਨਿਭਾਈ ਸੀ।
ਖਮਾਣੋਂ, 11 ਸਤੰਬਰ (ਮਨਮੋਹਣ ਸਿੰਘ ਕਲੇਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਜ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈਸਵੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਆਦਿ ਗ੍ਰੰਥ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ, ਜਦੋਂ ਕਿ ਇਸ ਮੌਕੇ ਮੁੱਖ ਗ੍ਰੰਥੀ ਵਜੋਂ ਬਾਬਾ ਬੁੱਢਾ ਜੀ ਨੇ ਸੇਵਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਸੰਦੇਸ਼ ਦਿੰਦੀ ਬਾਣੀ ਦਾ ਹਰ ਧਰਮ ਵਲੋਂ ਸਤਿਕਾਰ ਕੀਤਾ ਜਾਂਦਾ ਹੈ। ਜਿਸ ਵਿਚ ਗੁਰੂ ਸਾਹਿਬਾਨਾਂ, ਭੱਟਾਂ, ਭਗਤਾਂ ਦੀ ਬਾਣੀ ਆਪਸੀ ਵੰਡੀਆਂ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਅਤੇ ਭਾਈਚਾਰਕ ਭਾਵਨਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਜਿੱਥੇ ਅਧਿਆਤਮਕ ਗਿਆਨ ਦਿੰਦੀ ਹੈ ,ਉੱਥੇ ਹੀ ਸਾਨੂੰ ਸਮਾਜਿਕ ਜੀਵਨ ਜਿਊਣ ਦਾ ਸਲੀਕਾ ਵੀ ਸਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਤੋਂ ਸਾਨੂੰ ਸੇਧ ਲੈਂਦੇ ਹੋਏ ਸਾਰਿਆਂ ਨੂੰ ਮਨੁੱਖਤਾ ਦੀ ਭਲਾਈ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਇਸ ਪਵਿੱਤਰ ਬਾਣੀ ਤੋਂ ਲਾਭ ਲੈਣਾ ਚਾਹੀਦਾ ਹੈ।