12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਿਰਾਓ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਪ੍ਰਮੁੱਖ ਆਗੂ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਜਥਾ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਿਰਾਓ ਲਈ ਰਵਾਨਾ ਹੋਇਆ।

ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਿਰਾਓ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਪ੍ਰਮੁੱਖ ਆਗੂ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਜਥਾ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਿਰਾਓ ਲਈ ਰਵਾਨਾ ਹੋਇਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਮਰਇੰਦਰ ਸਿੰਘ ਲਿਬੜਾ ਨੇ ਭਗਵੰਤ ਮਾਨ ਸਰਕਾਰ ’ਤੇ ਦਲਿਤਾਂ ਅਤੇ ਮਜ਼ਦੂਰ ਵਰਗ ਨਾਲ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵਧੀਕੀਆਂ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਬਦਲੇ ਜ਼ਲੀਲ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਉੱਪਰ ਪੁਲਸੀਆ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਿਚ ਕਥਿਤ ਰਿਸ਼ਵਤਖ਼ੋਰੀ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਚੁੱਕਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਦੀਆਂ ਹੱਕੀ ਮੰਗਾਂ ਤੇ ਪੰਜਾਬ ਦੇ ਹਿਤਾਂ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦਾ ਰਹੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਪਵਿੱਤਰ ਸਿੰਘ ਖਾਲਸਾ, ਜਸਪਾਲ ਸਿੰਘ ਸਾਬਕਾ ਸਰਪੰਚ , ਹਰਪ੍ਰੀਤ ਸਿੰਘ ਥਾਬਲ, ਪੱਪੂ ਬਾਠ, ਦਰਸ਼ਨ ਸਿੰਘ, ਦਲਬੀਰ ਸਿੰਘ, ਹਰਜਿੰਦਰ ਸਿੰਘ ਨਰੈਣ ਦਾਦੂਮਾਜਰਾ, ਜਸਵੀਰ ਸਿੰਘ ਲੋਹਾਖੇੜੀ, ਰਾਣਾ ਲੋਹਾਖੇੜੀ, ਸੁਰਜੀਤ ਸਿੰਘ ਚਨਾਰਥਲ ਕਲਾਂ, ਕੇਵਲ ਸਿੰਘ ਢਿੱਲੋਂ, ਬਚਿੱਤਰ ਸਿੰਘ ਪੰਜੋਲਾ, ਹਰਸ਼ਪਿੰਦਰ ਸਿੰਘ ਚੀਮਾ, ਗੁਰਿੰਦਰ ਸਿੰਘ ਝਾਂਮਪੁਰ, ਰਾਜਿੰਦਰ ਸਿੰਘ ਟਿਵਾਣਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਦਾਣਾ ਮੰਡੀ ਖਮਾਣੋਂ ਵਿਚ ਪਈ ਪਿਛਲੇ ਸੀਜ਼ਨ ਦੀ ਕਣਕ ਬਣੀ ਮੁਸੀਬਤ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਦਰਬਾਰਾ ਸਿੰਘ ਗੁਰੂ ਨੇ ਸੰਗਤਾਂ ਨੂੰ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।