12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਵਿੰਦਰ ਸਿੰਘ ਘੁੰਮਣ ਡੇਰਾ ਹੰਸਾਲੀ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਸੰਤ ਨਿਰਮਲ ਆਸ਼ਰਮ ਡੇਰਾ ਹੰਸਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐਸ.

ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਸੰਤ ਨਿਰਮਲ ਆਸ਼ਰਮ ਡੇਰਾ ਹੰਸਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐਸ. ਡੀ ਰਾਜਵਿੰਦਰ ਸਿੰਘ ਘੁੰਮਣ ਅੱਜ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਚ ਸ਼ਬਦ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵਿਚ ਹਾਜ਼ਰੀ ਲਗਵਾਈ। ਇਸ ਮੌਕੇ ਡੇਰੇ ਦੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਸੰਤ ਬਾਬਾ ਪਰਮਜੀਤ ਸਿੰਘ ਨੇ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਹਮੇਸ਼ਾ ਨਾਮ ਜਪਣ ਅਤੇ ਨਿਸ਼ਕਾਮ ਸੇਵਾ ਦਾ ਉਪਦੇਸ਼ ਦਿੱਤਾ ਹੈ। ਇਸ ਮੌਕੇ ਗੱਲਬਾਤ ਦੌਰਾਨ ਓ. ਐਸ. ਡੀ. ਰਾਜਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਉਹ ਇੱਥੇ ਕਿਸੇ ਅਹੁਦੇ ਵਜੋਂ ਨਹੀਂ, ਇਕ ਆਮ ਸ਼ਰਧਾਲੂ ਵਜੋਂ ਆਏ ਹਨ। ਬਚਪਨ ਤੋਂ ਹੀ ਅਸੀਂ ਸੰਤ ਬਾਬਾ ਅਜੀਤ ਸਿੰਘ ਜੀ ਦੇ ਵਚਨ ਸੁਣਦੇ ਆ ਰਹੇ ਹਾਂ। ਇੱਥੇ ਆ ਕੇ ਜੋ ਸ਼ਾਂਤੀ ਮਿਲਦੀ ਹੈ, ਉਹ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸੰਤਾਂ ਵਲੋਂ ਨਿਰਵਿਘਨ ਨਿਰਸਵਾਰਥ ਲੋੜਵੰਦ ਵਿਅਕਤੀਆਂ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਤੇ ਬੱਚਿਆਂ ਨੂੰ ਵਿੱਦਿਆ, ਲੋੜਵੰਦਾਂ ਨੂੰ ਦਵਾਈਆਂ, 24 ਘੰਟੇ ਲੰਗਰ ਅਤੇ ਬੱਚਿਆਂ ਦੀ ਸਿਹਤਯਾਬੀ ਲਈ ਖੇਡ ਦਾ ਮੈਦਾਨ ਤਿਆਰ ਕਰਵਾਇਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੇਡ ਦੇ ਮੈਦਾਨ ਤੇ ਸਾਰਾ ਖਰਚਾ ਸੰਤ ਬਾਬਾ ਪਰਮਜੀਤ ਸਿੰਘ ਹੰਸਲੀ ਵਾਲੇ ਕਰ ਰਹੇ ਹਨ। ਇਸ ਮੌਕੇ ਅਵਤਾਰ ਸਿੰਘ, ਮਨਜੀਤ ਸਿੰਘ ਸਰਹਿੰਦ, ਬਾਪੂ ਹਰਦੇਵ ਸਿੰਘ ਡੰਘੇੜੀਆਂ ਤੇ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਸੰਕਟ ਨੂੰ ਲੈ ਕੇ ਸਾਬਕਾ ਵਿਧਾਇਕ ਨਾਗਰਾ ਵਲੋਂ ‘ਆਪ’ ਸਰਕਾਰ ’ਤੇ ਤਿੱਖੇ ਹਮਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।