12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਨੇ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਦਾ ਕੀਤਾ ਘਿਰਾਓ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖ਼ੋਜੇ ਮਾਜਰਾ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ ਲਈ ਬਿਜਲੀ ਦੀ ਨਾਕਸ ਸਪਲਾਈ ਤੇ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਜੀ. ਟੀ ਰੋਡ ਸਰਹਿੰਦ ਸਥਿਤ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਤੱਕ ਪੱਕੇ ਤੌਰ ’ਤੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।

ਬਿਜਲੀ ਸੰਕਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕਰਦੇ ਹੋਏ। ਤਸਵੀਰ: ਕਰਨ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖ਼ੋਜੇ ਮਾਜਰਾ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ ਲਈ ਬਿਜਲੀ ਦੀ ਨਾਕਸ ਸਪਲਾਈ ਤੇ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਜੀ.ਟੀ ਰੋਡ ਸਰਹਿੰਦ ਸਥਿਤ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਤੱਕ ਪੱਕੇ ਤੌਰ ’ਤੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖ਼ੋਜੇ ਮਾਜਰਾ, ਰਾਜਿੰਦਰ ਸਿੰਘ ਬੱਬੀ, ਪ੍ਰਕਾਸ਼ ਸਿੰਘ ਬੱਬਲ, ਅਵਤਾਰ ਸਿੰਘ ਡੰਘੇੜੀਆਂ, ਇਕਬਾਲ ਸਿੰਘ ਗੋਪਾਲੋਂ ਤੇ ਮਨਦੀਪ ਸਿੰਘ ਸਾਦਿਕਪੁਰ ਨੇ ਬਿਜਲੀ ਦੇ ਮਾੜੇ ਪ੍ਰਬੰਧਾਂ ਸਬੰਧੀ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ 80 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਹ ਹਨ ਕਿ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਲੋੜੀਂਦੀ ਬਿਜਲੀ ਸਪਲਾਈ ਦੇਣ ਵਿਚ ਵੀ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ਅਤੇ ਨਿੱਤਰਨ ਦੇ ਦੌਰ ਵਿਚ ਹੈ ਅਤੇ ਫ਼ਸਲ ਨੂੰ ਪਾਣੀ ਦੀ ਬੇਹੱਦ ਲੋੜ ਹੈ। ਜੇਕਰ ਇਸ ਨਾਜ਼ੁਕ ਸਮੇਂ ਦੌਰਾਨ ਬਿਜਲੀ ਦੀ ਸਪਲਾਈ ਵਿਚ ਵਿਘਨ ਪੈਂਦਾ ਹੈ ਤਾਂ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਮੱਸਿਆ ਸਿਰਫ਼ ਖੇਤੀਬਾੜੀ ਖੇਤਰ ਤੱਕ ਸੀਮਤ ਨਹੀਂ ਰਹੀ, ਸਗੋਂ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਸਨਅਤੀ ਖੇਤਰ ਵੀ ਬਿਜਲੀ ਸੰਕਟ ਤੋਂ ਪ੍ਰਭਾਵਿਤ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਬਿਆਨਾਂ ਅਤੇ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਬਿਜਲੀ ਸਪਲਾਈ ਦੀ ਸਥਿਤੀ ਸੁਧਾਰਨ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਕਿਸਾਨ ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਫ਼ਸਲ ਲਈ ਲੋੜੀਂਦੀ ਅਤੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਹੋਣ ਤੱਕ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਜਾਰੀ ਰਹੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਬਿਜਲੀ ਵਿਭਾਗ ਵਲੋਂ ਕਿਸਾਨਾਂ ਦੀ ਮੰਗ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਸੜਕਾਂ ਤੇ ਜਨਤਕ ਥਾਵਾਂ ਤੋਂ ਕੂੜਾ ਹਟਾ ਕੇ ਦਿੱਤਾ ਸਵੱਛਤਾ ਦਾ ਸੰਦੇਸ਼ ਅਗਲੀ ਖ਼ਬਰ ਸਰਕਾਰੀ ਸਕੂਲ ਭੜੀ ਦੇ ਸਾਬਕਾ ਵਿਦਿਆਰਥੀਆਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।