12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਧਾਇਕ ਲਖਵੀਰ ਰਾਏ ਨੇ ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਰਵਾਨੀ ਰੈਸਟ ਹਾਊਸ ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਰੋਜ਼ਾ ਸ਼ਰੀਫ਼ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ, ਕਿ ਇੱਥੇ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਦਾ ਪ੍ਰਬੰਧ ਕੀਤਾ ਜਾਵੇ, ਜਿਸ ਲਈ ਪਿਛਲੀਆਂ ਸਰਕਾਰਾਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ।

ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਰਵਾਨੀ ਰੈਸਟ ਹਾਊਸ ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਰੋਜ਼ਾ ਸ਼ਰੀਫ਼ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ, ਕਿ ਇੱਥੇ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਦਾ ਪ੍ਰਬੰਧ ਕੀਤਾ ਜਾਵੇ, ਜਿਸ ਲਈ ਪਿਛਲੀਆਂ ਸਰਕਾਰਾਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਦੇ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਕਤ ਕਾਰਜ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਗਿਆ ਹੈ ਤੇ ਕਰੀਬ 10 ਲੱਖ ਰੁਪਏ ਦੀ ਲਾਗਤ ਦੇ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਤੇ ਸੀਵਰੇਜ ਪੈਣ ਦੇ ਨਾਲ ਰੋਜ਼ਾ ਸ਼ਰੀਫ਼ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ, ਜਿੱਥੇ ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਸੁੰਦਰ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਚਮਨ ਕੁਰੈਸ਼ੀ ਚੇਅਰਮੈਨ ਮੁਸਲਿਮ ਡਿਵੈਲਪਮੈਂਟ ਬੋਰਡ, ਪੀ.ਏ ਬਹਾਦਰ ਖ਼ਾਨ, ਖ਼ਲੀਫ਼ਾ ਸਈਅਦ ਸਾਦਿਕ, ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਕੌਂਸਲਰ ਜਸਵੀਰ ਬੰਟੀ ਸੈਣੀ, ਪ੍ਰਿਤਪਾਲ ਸਿੰਘ ਜੱਸੀ, ਜੋਨੀ ਤਲਾਣੀਆਂ, ਕੌਂਸਲਰ ਐਡਵੋਕੇਟ ਰਾਜੇਸ਼ ਉੱਪਲ, ਰਾਜਨ ਗੁਪਤਾ, ਕੌਂਸਲਰ ਪਾਵੇਲ ਹਾਂਡਾ, ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਮਜੀਬ, ਇਕਬਾਲ, ਮਜੀਦ ਮੰਡੌਰ, ਸੁਦਾਗਰ ਖ਼ਾਨ, ਚੰਨੀ ਖ਼ਾਨ ਤੇ ਸਾਬਰ ਖ਼ਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਮੁਖੀ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ’ਚ ਕਾਸੋ ਆਪ੍ਰੇਸ਼ਨ ਚਲਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।