12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਲਕਾ ਸਨੌਰ ਦਾ ਹਰ ਪਰਿਵਾਰ ਮੇਰਾ ਆਪਣਾ ਪਰਿਵਾਰ- ਇੰਦਰਪ੍ਰੀਤ ਕੌਰ ਸੰਧੂ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਸ਼ਾਮ ਪਰਿਵਾਰ ਵਲੋਂ ਕਰਵਾਏ ਲੋੜਵੰਦ ਲੜਕੀਆਂ ਦੇ ਵਿਆਹਾਂ ’ਚ ਕਾਂਗਰਸੀ ਆਗੂ ਗੌਰਵ ਸੰਧੂ ਦੀ ਪਤਨੀ ਇੰਦਰਪ੍ਰੀਤ ਕੌਰ ਸੰਧੂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨਵੇਂ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਤੇ ਕਿਹਾ ਕਿ ਸ਼ਾਮ ਪਰਿਵਾਰ ਹਮੇਸ਼ਾ ਹੀ ਲੋੜਵੰਦਾਂ ਲਈ ਅੱਗੇ ਖੜਿਆ ਹੈ ਅਤੇ ਇਸ ਪਰਿਵਾਰ ਵਲੋਂ ਲੋਕ ਭਲਾਈ ਲਈ ਕੀਤੇ ਹਰ ਕੰਮ ’ਚ ਵਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ।

ਅਜੀਤ ਡੈਸਕ 12-09-2026
ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਸ਼ਾਮ ਪਰਿਵਾਰ ਵਲੋਂ ਕਰਵਾਏ ਲੋੜਵੰਦ ਲੜਕੀਆਂ ਦੇ ਵਿਆਹਾਂ ’ਚ ਕਾਂਗਰਸੀ ਆਗੂ ਗੌਰਵ ਸੰਧੂ ਦੀ ਪਤਨੀ ਇੰਦਰਪ੍ਰੀਤ ਕੌਰ ਸੰਧੂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨਵੇਂ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਤੇ ਕਿਹਾ ਕਿ ਸ਼ਾਮ ਪਰਿਵਾਰ ਹਮੇਸ਼ਾ ਹੀ ਲੋੜਵੰਦਾਂ ਲਈ ਅੱਗੇ ਖੜਿਆ ਹੈ ਅਤੇ ਇਸ ਪਰਿਵਾਰ ਵਲੋਂ ਲੋਕ ਭਲਾਈ ਲਈ ਕੀਤੇ ਹਰ ਕੰਮ ’ਚ ਵਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਨੌਰ ’ਚ ਹਲਕਾ ਉਨ੍ਹਾਂ ਦਾ ਆਪਣਾ ਘਰ ਹੈ ਜਿਸ ’ਤੇ ਹਰੇਕ ਪਰਿਵਾਰ ਲਈ ਸੰਧੂ ਪਰਿਵਾਰ ਦੁੱਖ ਸੁੱਖ ’ਚ ਨਾਲ ਖੜਿਆ ਹੈ। ਇਸ ਮੌਕੇ ਵੱਡੀ ਗਿਣਤੀ ਲੋਕਾਂ ਵਲੋਂ ਨਵੇਂ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖੀ ਮਾੜੀ ਪ੍ਰਧਾਨ, ਸ਼ਿਵ ਕੁਮਾਰ ਖਾਟੂ ਸ਼ਿਆਮ ਮੰਦਿਰ ਪ੍ਰਧਾਨ, ਰੋਮੀ ਬਾਂਸਲ, ਰਣਧੀਰ ਗਿੱਲ, ਨਛੱਤਰ ਸਿੰਘ, ਰੋਡੂ ਰਾਠੀ, ਸੱਤੀ ਰਾਠੀ, ਹਰਪਾਲ ਸਿੰਘ, ਤਨੂ ਸ਼ਰਮਾ, ਜਸ਼ਨਪ੍ਰੀਤ, ਲਵੀ, ਰਜਤ ਭਾਟੀਆ ਤੇ ਜਪ ਸਨੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਡੀਏਵੀ ਸਕੂਲ ਸਟਾਫ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਸਿੱਖ ਅਧਿਐਨ ਸਬੰਧੀ ਹਫ਼ਤਾਵਾਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।