12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡੀਏਵੀ ਸਕੂਲ ਸਟਾਫ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ.

ਅਜੀਤ ਡੈਸਕ 12-09-2026
ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ. ਵੀ. ਪਬਲਿਕ ਸਕੂਲ, ਪਟਿਆਲਾ ਦੇ ਸਟਾਫ਼ ਮੈਂਬਰਾਂ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ। ਸਕੂਲ ਸਟਾਫ਼ ਨੇ ਆਪਣੇ ਇਕ ਦਿਨ ਦੀ ਤਨਖਾਹ ਰਾਹਤ ਕੋਸ਼ ਲਈ ਦਾਨ ਕਰਕੇ ਸਮਾਜ ਪ੍ਰਤੀ ਆਪਣੀ ਸੰਵੇਦਨਸ਼ੀਲਤਾ ਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ। ਡੀਏਵੀ ਸੰਸਥਾਵਾਂ ਹਮੇਸ਼ਾ ਹੀ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿਚ ਮੋਹਰੀ ਰਹੀਆਂ ਹਨ। ਇਸੇ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਡੀਏਵੀ ਪਬਲਿਕ ਸਕੂਲ, ਪਟਿਆਲਾ ਦੇ ਸਟਾਫ਼ ਮੈਂਬਰਾਂ ਨੇ ਰਾਹਤ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਇਹ ਸ਼ਲਾਘਾਯੋਗ ਉਪਰਾਲਾ ਕੀਤਾ।
ਪਿਛਲੀ ਖ਼ਬਰ ਰਾਜ ਪੱਧਰੀ ਬਾਬਾ ਫ਼ਰੀਦ ਸਾਹਿਤ ਉਤਸਵ 19 ਤੋਂ 23 ਸਤੰਬਰ ਤੱਕ ਅਗਲੀ ਖ਼ਬਰ ਹਲਕਾ ਸਨੌਰ ਦਾ ਹਰ ਪਰਿਵਾਰ ਮੇਰਾ ਆਪਣਾ ਪਰਿਵਾਰ- ਇੰਦਰਪ੍ਰੀਤ ਕੌਰ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।