12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਿਵਾਈਨ ਲਾਈਟ ਸਕੂਲ ਦੀ ਲੜਕੀਆਂ ਦੀਆਂ ਨੈੱਟਬਾਲ ਟੀਮ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਉਮਰ ਵਰਗ-14 ਕੁੜੀਆਂ ਦੀ ਨੈੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਉਮਰ ਵਰਗ-14 ਕੁੜੀਆਂ ਦੀ ਨੈੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰਨਾਂ ਦੀ ਇਸ ਉਪਲਬਧੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਅਰੋੜਾ ਨੇ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਆਪਣੇ ਵਿਦਿਆਰਥੀ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਆਪਣੀ ਯੋਗਤਾ ਵਿਖਾਉਣ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਸਕੂਲ ਦੇ ਡੀ.ਪੀ.ਈ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਟੀਮ ਦੀ ਇਸ ਜਿੱਤ ਪਿੱਛੇ ਖਿਡਾਰਨਾਂ ਦੀ ਨਿਯਮਤ ਪ੍ਰੈਕਟਿਸ, ਮਿਹਨਤ, ਕੋਚਿੰਗ ਅਤੇ ਸਮੂਹ ਟੀਮ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ।
ਪਿਛਲੀ ਖ਼ਬਰ ਐਡਵੋਕੇਟ ਸੁਨੀਲ ਕੁਮਾਰ ਗਰਗ ਚੋਣ ਜਿੱਤ ਕੇ ਬਣੇ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਅਗਲੀ ਖ਼ਬਰ ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਿਰੁੱਧ ਸਾਂਝੀ ਸਰਵੇ ਮੁਹਿੰਮ ਤਹਿਤ 13 ਚਲਾਨ ਕੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।