ਬਾਰ ਤੇ ਬੈਂਚ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਾਂਗੇ- ਜ਼ਿਲ੍ਹਾ ਤੇ ਸੈਸ਼ਨ ਜੱਜ
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਅਹੁਦੇ ਦਾ ਚਾਰਜ ਸੰਭਾਲਣ ਮਗਰੋਂ ਅੱਜ ਆਪਣੀ ਨਵੀਂ ਕਾਰਜਕਾਰਨੀ ਸਮੇਤ ਜ਼ਿਲ੍ਹੇ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਨਾਲ ਰਸਮੀ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਬਾਰ ਤੇ ਬੈਂਚ ਵਿਚਕਾਰ ਸਹਿਯੋਗ ਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਵਲੋਂ ਮਿਲ ਕੇ ਯਤਨ ਕੀਤੇ ਜਾਣਗੇ।
ਅਜੀਤ ਡੈਸਕ
16-09-2026