16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਿੰਦੀ ਦਿਵਸ’ ਮੌਕੇ ਭਾਸ਼ਾ ਵਿਭਾਗ ਵਲੋਂ ਕਹਾਣੀ ਦਰਬਾਰ

ਪਟਿਆਲਾ, 15 ਸਤੰਬਰ (ਗੁਰਵਿੰਦਰ ਸਿੰਘ ਔਲਖ)- ਭਾਸ਼ਾ ਵਿਭਾਗ ਪੰਜਾਬ ਵਲੋਂ ‘ਹਿੰਦੀ ਦਿਵਸ’ ਮੌਕੇ ਭਾਸ਼ਾ ਭਵਨ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਕਹਾਣੀਕਾਰਾਂ ਨੇ ਆਪਣੀਆਂ ਕਹਾਣੀਆਂ ਪੇਸ਼ ਕੀਤੀਆਂ ਅਤੇ ਕਹਾਣੀ ਕਲਾ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ-ਚਰਚਾ ਹੋਈ। ਸਮਾਗਮ ਵਿਚ ਸਾਹਿਤ ਪ੍ਰੇਮੀਆਂ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਤੇ ਸਾਹਿਤਕ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

‘ਹਿੰਦੀ ਦਿਵਸ’ ਮੌਕੇ ਕਰਵਾਏ ਕਹਾਣੀ ਦਰਬਾਰ ਦੌਰਾਨ ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ ਮਹਿਮਾਨਾਂ ਤੇ ਕਹਾਣੀਕਾਰਾਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 16-09-2026
ਪਟਿਆਲਾ, 15 ਸਤੰਬਰ (ਗੁਰਵਿੰਦਰ ਸਿੰਘ ਔਲਖ)- ਭਾਸ਼ਾ ਵਿਭਾਗ ਪੰਜਾਬ ਵਲੋਂ ‘ਹਿੰਦੀ ਦਿਵਸ’ ਮੌਕੇ ਭਾਸ਼ਾ ਭਵਨ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਕਹਾਣੀਕਾਰਾਂ ਨੇ ਆਪਣੀਆਂ ਕਹਾਣੀਆਂ ਪੇਸ਼ ਕੀਤੀਆਂ ਅਤੇ ਕਹਾਣੀ ਕਲਾ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ-ਚਰਚਾ ਹੋਈ। ਸਮਾਗਮ ਵਿਚ ਸਾਹਿਤ ਪ੍ਰੇਮੀਆਂ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਤੇ ਸਾਹਿਤਕ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਵਧੀਕ ਡਾਇਰੈਕਟਰ ਚੰਦਨਦੀਪ ਕੌਰ ਨੇ ਹਾਜ਼ਰੀਨ ਦਾ ਸਵਾਗਤ ਕਰਦਿਆਂ ਭਾਸ਼ਾ ਵਿਭਾਗ ਵਲੋਂ ਹਿੰਦੀ ਭਾਸ਼ਾ ਨਾਲ ਸਬੰਧਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਧਰਮਪਾਲ ਸਾਹਿਲ ਨੇ ‘ਪਿੰਡ ਦਾਨ’ ਕਹਾਣੀ ਪੇਸ਼ ਕੀਤੀ। ਕਹਾਣੀ ਵਿਚ ਪਰਿਵਾਰਕ ਉਲਝਣਾਂ ਅਤੇ ਸਮਾਜਿਕ ਸਰੋਕਾਰਾਂ ਨੂੰ ਸਰਲ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਉਪਰੰਤ ਡਾ. ਮੀਨਾਕਸ਼ੀ ਵਰਮਾ ਨੇ ਕਹਾਣੀ ਪੇਸ਼ ਕੀਤੀ। ਇਸ ਵਿਚ ਪਤੀ-ਪਤਨੀ ਦੇ ਆਪਸੀ ਸੰਬੰਧਾਂ ਦੇ ਨਾਲ-ਨਾਲ ਸੰਕਟ ਦੀ ਘੜੀ ਵਿਚ ਪਰਿਵਾਰਕ ਸਾਂਝ ਅਤੇ ਬੱਚਿਆਂ ਦੇ ਭਵਿੱਖ ਨਾਲ ਜੁੜੇ ਪੱਖਾਂ ਨੂੰ ਉਭਾਰਿਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਰਾਕੇਸ਼ ਕੁਮਾਰ ਨੇ ਕਿਹਾ ਕਿ ਸਾਹਿਤ ਸਰਹੱਦਾਂ ਦੀਆਂ ਬੰਦਿਸ਼ਾਂ ਤੋਂ ਪਾਰ ਮਨੁੱਖ ਨੂੰ ਮਨੁੱਖ ਨਾਲ ਜੋੜਨ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਹਿੰਦੀ ਕਹਾਣੀ ਦੀ ਪਰੰਪਰਾ ਮਨੁੱਖੀ ਸੱਭਿਅਤਾ ਜਿੰਨੀ ਪੁਰਾਣੀ ਹੈ ਅਤੇ ਕਹਾਣੀਆਂ ਨਾਲ ਮਨੁੱਖ ਦਾ ਗਹਿਰਾ ਰਿਸ਼ਤਾ ਹੈ। ਇਸ ਮੌਕੇ ਵਿਭਾਗ ਦੇ ਹਿੰਦੀ ਭਾਗ ਦੀ ਸੇਵਾਮੁਕਤ ਸਹਾਇਕ ਡਾਇਰੈਕਟਰ ਮੋਹਣੀ ਚਾਵਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਸਹਾਇਕ ਡਾਇਰੈਕਟਰ ਦੇਵਿੰਦਰ ਕੌਰ ਨੇ ਕੀਤਾ। ਅੰਤ ਵਿਚ ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ ਵਲੋਂ ਮਹਿਮਾਨਾਂ ਤੇ ਕਹਾਣੀਕਾਰਾਂ ਨੂੰ ਵਿਭਾਗੀ ਸ਼ਾਲਾਂ ਅਤੇ ਕਿਤਾਬਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਲੋਕ ਚਾਵਲਾ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਰਾਬੀਆ, ਡੀ. ਪੀ. ਸਿੰਘ ਗਰੇਵਾਲ, ਹਰਜੀਤ ਸਿੰਘ ਸੋਹੀ, ਇੰਜ. ਜਤਿੰਦਰ ਸਿੰਘ, ਬਾਬੂ ਰਾਮ ਦੀਵਾਨ, ਹਰਨੇਕ ਸਿੰਘ ਢੋਟ, ਗੁਰਨਾਮ ਸਿੰਘ ਅਕੀਦਾ, ਕਵੀਸ਼ਰ ਭੀਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਾਹਿਤ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਕਲੀਨ ਪੰਜਾਬ ਮਿਸ਼ਨ ਤਹਿਤ ਪ੍ਰਧਾਨ ਪ੍ਰਿੰਸ ਨੇ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਰਕਾਰੀ ਸਕੂਲ ਖੇੜੀ ਗੁਰਨਾ ਵਿਖੇ ਨਵਾਂ ਸਬਮਰਸੀਬਲ ਪੰਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।