16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾਤਾ ਗੁਜਰੀ ਕਾਲਜ ਵਿਖੇ ਕਾਵਿ ਉਚਾਰਨ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵਲੋਂ ਅੰਤਰ-ਵਿਭਾਗੀ ਕਾਵਿ-ਉਚਾਰਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਲਗਪਗ 50 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵਲੋਂ ਅੰਤਰ-ਵਿਭਾਗੀ ਕਾਵਿ-ਉਚਾਰਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਲਗਪਗ 50 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਸਾਰੂ ਮੁਕਾਬਲੇ ਵਿਦਿਆਰਥੀਆਂ ਦੇ ਰਚਨਾਤਮਿਕ ਤੇ ਸਾਹਿੱਤਿਕ ਹੁਨਰ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕਾਵਿ-ਉਚਾਰਣ ਮੁਕਾਬਲੇ ਵਿਚ ਹੋਣਹਾਰ ਵਿਦਿਆਰਥੀਆਂ ਹਰਮਨਪ੍ਰੀਤ ਸਿੰਘ, ਗੁਰਨੂਰ ਕੌਰ ਅਤੇ ਰਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ। ਮੁਕਾਬਲੇ ਦੀ ਜੱਜਮੈਂਟ ਕੈਮਿਸਟਰੀ ਵਿਭਾਗ ਦੇ ਡਾ. ਕੁਲਦੀਪ ਕੌਰ ਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਹਰਬੀਰ ਕੌਰ ਨੇ ਕੀਤੀ। ਸਟੇਜ ਸੰਚਾਲਕ ਦੀ ਭੂਮਿਕਾ ਪੰਜਾਬੀ ਵਿਭਾਗ ਦੇ ਪ੍ਰੋ. ਸੋਢੀ ਸਾਹਿਬ ਸਿੰਘ ਨੇ ਬਾਖ਼ੂਬੀ ਨਿਭਾਈ। ਪੰਜਾਬੀ ਵਿਭਾਗ ਦੇ ਮੁਖੀ ਤੇ ਡੀਨ ਸਭਿਆਚਾਰਕ ਮਾਮਲੇ ਡਾ. ਰਾਸ਼ਿਦ ਰਸ਼ੀਦ ਨੇ ਇਸ ਮੁਕਾਬਲੇ ਦੀ ਰਹਿਨੁਮਾਈ ਕਰਦੇ ਹੋਏ ਪੰਜਾਬੀ ਦੇ ਸ਼ੁੱਧ ਉਚਾਰਨ, ਕਵਿਤਾ ਅਤੇ ਕਵਿਤਾ ਉਚਾਰਨ ਦੇ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਪੰਜਾਬੀ ਸਾਹਿਤ ਸਭਾ ਦੇ ਕਨਵੀਨਰ ਡਾ. ਸੁਖਜੀਤ ਕੌਰ ਨੇ ਸਮਾਗਮ ਦੇ ਅਖੀਰ ਵਿਚ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਬਿਕਰਮਜੀਤ ਸਿੰਘ, ਡਾ. ਹਰਵਿੰਦਰ ਕੌਰ, ਪ੍ਰੋ. ਸੁਖਵਿੰਦਰ ਕੌਰ, ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕ ਤੇ ਪੰਜਾਬੀ ਸਾਹਿਤ ਦੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਮਸ਼ਪੁਰ ਵਿਖੇ ਇਸਤਰੀ ਅਕਾਲੀ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਲਾਇਨਜ਼ ਕਲੱਬ ਨੇ ਕ੍ਰਿਸ਼ਨਾ ਗਊਸ਼ਾਲਾ ਵਿਖੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।