17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਕਾਰਜਕਾਲ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਦੀਆ ਮੰਗਾਂ ਨੂੰ ਪੂਰਾ ਕੀਤਾ- ਸ਼ਿੰਗਾਰਾ ਸਿੰਘ ਸਲਾਣਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਮਨਪ੍ਰੀਤ ਸਿੰਘ)- ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੁਆਰਾ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਤੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਸਾਫ਼ ਸੁਥਰੀ ਸ਼ਖ਼ਸੀਅਤ ਦੇ ਮਾਲਕ ਹਨ, ਜਿਨ੍ਹਾਂ ਦੁਆਰਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨ ਉਪਰੰਤ ਇਲਾਕੇ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਮਨਪ੍ਰੀਤ ਸਿੰਘ)- ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੁਆਰਾ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਤੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਸਾਫ਼ ਸੁਥਰੀ ਸ਼ਖ਼ਸੀਅਤ ਦੇ ਮਾਲਕ ਹਨ, ਜਿਨ੍ਹਾਂ ਦੁਆਰਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨ ਉਪਰੰਤ ਇਲਾਕੇ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਐਸੋਸੀਏਸ਼ਨ ਦੁਆਰਾ ਚੇਅਰਮੈਨ ਸਲਾਣਾ ਦਾ ਵਿਕਾਸ ਕਾਰਜਾਂ ਨੂੰ ਲੈ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਦੁਆਰਾ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਅੱਜ ਗੱਲਬਾਤ ਕੀਤੀ ਗਈ। ਇਸ ਮੌਕੇ ਚੇਅਰਮੈਨ ਸਲਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਸਾਰੇ ਵਰਗਾਂ ਸਮੇਤ ਵਪਾਰੀਆਂ ਨੂੰ ਵੀ ਬਣਦੀਆਂ ਸਹੂਲਤਾਂ ਦੇ ਰਹੇ ਹਨ, ਉਨ੍ਹਾਂ ਦੁਆਰਾ ਪਿਛਲੇ ਸਮੇਂ ਦੌਰਾਨ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਵੀ ਪੂਰੀਆਂ ਕੀਤੀਆਂ ਗਈਆਂ ਹਨ ਤੇ ਸੂਬੇ ਦੀਆਂ ਮੰਡੀਆਂ ਦੀਆਂ ਫੜਾਂ ਨੂੰ ਵੀ ਪਹਿਲ ਦੇ ਆਧਾਰ ਤੇ ਪੱਕਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਬਣਦੀਆਂ ਸਹੂਲਤਾਂ ਮਿਲ ਸਕਣ। ਇਸ ਮੌਕੇ ਚੇਅਰਮੈਨ ਸਲਾਣਾ ਨੇ ਆੜ੍ਹਤੀਆ ਨੂੰ ਭਰੋਸਾ ਵੀ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਸਬੰਧੀ ਉਨ੍ਹਾਂ ਨੂੰ ਲਿਖਤੀ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਫ਼ੌਰੀ ਤੌਰ ਤੇ ਹੱਲ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਕਾਲਾ, ਸਾਬਕਾ ਸਰਪੰਚ ਕਰਮ ਸਿੰਘ ਭਾਂਬਰੀ ਤੇ ਅਸ਼ਵਨੀ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਬੱਸ ਅੱਡੇ ’ਚ ਖੜ੍ਹਦੇ ਗੰਦੇ ਪਾਣੀ ਤੋਂ ਸਵਾਰੀਆਂ, ਰਾਹਗੀਰ ਤੇ ਦੁਕਾਨਦਾਰ ਪਰੇਸ਼ਾਨ ਅਗਲੀ ਖ਼ਬਰ ਪਿੰਡ ਫਰੌਰ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ 20 ਨੂੰ ਮਨਾਿੲਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।