17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਤਾ ਗੁਜਰੀ ਕਾਲਜ ਦੇ ਐਨ. ਐਸ. ਐਸ. ਯੂਨਿਟ ਵਲੋਂ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਐਨ. ਐਸ.

ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਐਨ. ਐਸ. ਐਸ. ਯੂਨਿਟ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਕਾਲਜ ਦੇ 102 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਖ਼ੂਨਦਾਨ ਕੀਤਾ। ਇਸ ਕੈਂਪ ਵਿਚ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੁਆਰਾ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਲਈ ਕੁੱਲ 102 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਹਰ ਸਾਲ ਖ਼ੂਨਦਾਨ ਦੇ ਕਈ ਕੈਂਪ ਲਗਾਏ ਜਾਂਦੇ ਹਨ ਜਿਸ ਵਿਚ ਉਹ ਖ਼ੂਨਦਾਨ ਇਕੱਠਾ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਹਿੱਸਾ ਪਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨਦਾਨ ਸਰਵੋਤਮ ਦਾਨ ਹੈ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਖ਼ੂਨਦਾਨ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਸਮਾਜ ਪ੍ਰਤੀ ਆਪਣੇ ਸੁਹਿਰਦ ਯੋਗਦਾਨ ਦੀ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡਿਪਟੀ ਕੰਟਰੋਲਰ ਡਾ.ਤੇਜਿੰਦਰ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਰਵਿੰਦਰ ਕੌਰ, ਡਾ. ਹਰਭਿੰਦਰ ਸਿੰਘ, ਡਾ. ਨੈਨਾ ਖੁੱਲ੍ਹਰ ਤੇ ਪ੍ਰੋ. ਹਰਮਨਜੋਤ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026: ਟੈਨਿਸ ਬਾਲ ਮੁਕਾਬਲਿਆਂ ’ਚ ਸੰਘੋਲ ਤੇ ਬਾਠਾਂ ਦੀਆਂ ਟੀਮਾਂ ਸੈਮੀਫਾਈਨਲ ’ਚ ਪੁੱਜੀਆਂ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਐਂਟੀ ਰੈਗਿੰਗ ਜਾਗਰੂਕਤਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।