18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਸੀ ਪਠਾਣਾਂ, 17 ਸਤੰਬਰ (ਰਾਜਿੰਦਰ ਸ਼ਰਮਾ)- ਜੈ ਬਾਬਾ ਵਿਸ਼ਵਕਰਮਾ ਸਭਾ ਵਲੋਂ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26ਵਾਂ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਜੀਤ ਡੈਸਕ 18-09-2026
ਬਸੀ ਪਠਾਣਾਂ, 17 ਸਤੰਬਰ (ਰਾਜਿੰਦਰ ਸ਼ਰਮਾ)- ਜੈ ਬਾਬਾ ਵਿਸ਼ਵਕਰਮਾ ਸਭਾ ਵਲੋਂ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26ਵਾਂ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਦੇ ਡੇਰਾ ਮੁਖੀ ਮਹੰਤ ਬਲਵਿੰਦਰ ਦਾਸ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ, ਸੇਵਾ, ਮਿਹਨਤ ਅਤੇ ਕਿਰਤ ਦੀ ਮਹੱਤਤਾ ਬਾਰੇ ਸੰਗਤ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਕਿਰਤ ਤੇ ਹੁਨਰ ਦੇ ਪ੍ਰਤੀਕ ਹਨ ਤੇ ਉਨ੍ਹਾਂ ਦਾ ਜਨਮ ਦਿਹਾੜਾ ਸਾਨੂੰ ਮਿਹਨਤ ਦਾ ਸਤਿਕਾਰ ਕਰਨ, ਇਮਾਨਦਾਰੀ ਨਾਲ ਕਿਰਤ ਕਰਨ ਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦੀ ਪੇ੍ਰਰਨਾ ਦਿੰਦਾ ਹੈ। ਸਮਾਗਮ ਦੌਰਾਨ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਨੇ ਸਮਾਗਮ ’ਚ ਪਹੁੰਚੇ ਮਹਿਮਾਨਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕਰਦੇ ਹੋਏ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ। ਸਮਾਗਮ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਜਸਵੰਤ ਸਿੰਘ ਮੰਡੋਫ਼ਲ, ਗੁਰਪ੍ਰੀਤ ਸਿੰਘ, ਨਿੱਕਾ ਸਿੰਘ, ਬ੍ਰਿਜਇਸ਼ਵਰ ਸਿੰਘ ਸਰਕਲ ਪ੍ਰਧਾਨ, ਜਗੀਰ ਸਿੰਘ ਢਿੱਲੋਂ, ਰਵੀਜੀਤ ਸਿੰਘ, ਹਰਪ੍ਰੀਤ ਸਿੰਘ, ਡਾ. ਅਮਨਪ੍ਰੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਜਿੰਦਰ ਸਿੰਘ ਸੱਲ੍ਹ, ਰਜੇਸ਼ ਕੁਮਾਰ ਮੱਖਣ, ਬਲਰਾਮ ਚਾਵਲਾ, ਜਸਵਿੰਦਰ ਸਿੰਘ ਢਿੱਲੋਂ, ਕਰਮਜੀਤ ਸਿੰਘ ਰਿਟਾਇਰ ਤਹਿਸੀਲਦਾਰ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਰਵਿੰਦਰ ਸੁਰਜਨ , ਪਵਨ ਕੁਮਾਰ ਬਿੱਟਾ, ਜਸਪ੍ਰੀਤ ਸਿੰਘ, ਰਣਬੀਰ ਸਿੰਘ ਤੇ ਕਿਰਪਾਲ ਸਿੰਘ ਬਮਰਾ ਵੀ ਹਜ਼ਰ ਸਨ।
ਪਿਛਲੀ ਖ਼ਬਰ ਇਸਕਾਨ ਫ਼ੈਸਟੀਵਲ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਹਾਸਪੀਟੈਲਿਟੀ ਮੈਨੇਜਮੈਂਟ ਵਲੋਂ ‘ਕਿਚਨ ਚੈਂਪੀਅਨ ਸੀਜ਼ਨ 14’ ਦਾ ਸਫ਼ਲ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।