19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਰਮਜੀਤ ਸਿੰਘ ਜੱਲ੍ਹਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰਾ ਨਿਯੁਕਤ

ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਰਮਜੀਤ ਸਿੰਘ ਜੱਲ੍ਹਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਵਿਚ ਮੁੱਖ ਬੁਲਾਰਾ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਆਪਣੇ ਸਾਥੀਆਂ ਸਮੇਤ ਕਰਮਜੀਤ ਸਿੰਘ ਦੇ ਪਿੰਡ ਜੱਲ੍ਹਾ ਵਿਖੇ ਪਹੁੰਚ ਕੇ ਜਿੱਥੇ ਉਨ੍ਹਾਂ ਨੂੰ ਪਾਰਟੀ ਵਿਚ ਨਵੀਂ ਜਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਤੇ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ।

ਅਜੀਤ ਡੈਸਕ 19-09-2026
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਰਮਜੀਤ ਸਿੰਘ ਜੱਲ੍ਹਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਵਿਚ ਮੁੱਖ ਬੁਲਾਰਾ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਆਪਣੇ ਸਾਥੀਆਂ ਸਮੇਤ ਕਰਮਜੀਤ ਸਿੰਘ ਦੇ ਪਿੰਡ ਜੱਲ੍ਹਾ ਵਿਖੇ ਪਹੁੰਚ ਕੇ ਜਿੱਥੇ ਉਨ੍ਹਾਂ ਨੂੰ ਪਾਰਟੀ ਵਿਚ ਨਵੀਂ ਜਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਤੇ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ। ਭੁੱਟਾ ਨੇ ਕਿਹਾ ਕਿ ਕਰਮਜੀਤ ਸਿੰਘ ਜੱਲ੍ਹਾ ਦੀ ਮਿਹਨਤ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਵਲੋਂ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜੱਲ੍ਹਾ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਅਤੇ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣਗੇ। ਇਸ ਮੌਕੇ ਕਰਮਜੀਤ ਸਿੰਘ ਜੱਲ੍ਹਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ’ਤੇ ਬਰਿੰਦਰ ਸਿੰਘ ਬੱਬਲ, ਹਰਵਿੰਦਰ ਸਿੰਘ ਬੱਬਲ, ਦਵਿੰਦਰ ਸਿੰਘ ਬੱਬੀ ਜੱਲ੍ਹਾ, ਤਜਿੰਦਰ ਸਿੰਘ ਸੌਂਢਾ, ਗੁਰਪ੍ਰੀਤ ਸਿੰਘ ਮਲਕੋ ਮਾਜਰਾ, ਗੁਰਿੰਦਰ ਸਿੰਘ ਗੁਰੀ, ਰਣਧੀਰ ਸਿੰਘ ਭਮਾਰਸੀ ਬੁਲੰਦ, ਮਨੋਜ ਕੁਮਾਰ, ਨਿਰਭੈ ਸਿੰਘ ਭਮਾਰਸੀ ਜੇਰ, ਕੁਲਦੀਪ ਸਿੰਘ ਤੇ ਸੁਰਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਸੰਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਵਲੋਂ ਦਿੜ੍ਹਬਾ ਮੰਡੀ ’ਚ ਰੱਖੇ ਰੋਸ ਪ੍ਰਦਰਸ਼ਨ ਲਈ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।