ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਨੇ ਰਣਜੀਤ ਸਿੰਘ ਘੋਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ ਦੇ ਬੇਵਕਤੀ ਅਕਾਲ ਚਲਾਣੇ ਤੋਂ ਬਾਅਦ ਅੱਜ ਰੁਪਿੰਦਰ ਸਿੰਘ ਰਾਜਾ ਗਿੱਲ ਹਲਕਾ ਇੰਚਾਰਜ ਸਮਰਾਲਾ ਕਾਂਗਰਸ, ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਪਾਇਲ ਅਤੇ ਸੀਨੀਅਰ ਭਾਜਪਾ ਆਗੂ ਜੀਵਨ ਗੁਪਤਾ ਨੇ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਸਵ. ਘੋਲਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਅਤੇ ਅਤਿ ਨਜ਼ਦੀਕੀ ਰਿਸ਼ਤੇਦਾਰ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ ਦੇ ਬੇਵਕਤੀ ਅਕਾਲ ਚਲਾਣੇ ਤੋਂ ਬਾਅਦ ਅੱਜ ਰੁਪਿੰਦਰ ਸਿੰਘ ਰਾਜਾ ਗਿੱਲ ਹਲਕਾ ਇੰਚਾਰਜ ਸਮਰਾਲਾ ਕਾਂਗਰਸ, ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਪਾਇਲ ਅਤੇ ਸੀਨੀਅਰ ਭਾਜਪਾ ਆਗੂ ਜੀਵਨ ਗੁਪਤਾ ਨੇ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਸਵ. ਘੋਲਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਅਤੇ ਅਤਿ ਨਜ਼ਦੀਕੀ ਰਿਸ਼ਤੇਦਾਰ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਿੰਦਰਪਾਲ ਸਿੰਘ ਹੈਪੀ ਦੇ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਸਵ. ਰਣਜੀਤ ਸਿੰਘ ਘੋਲਾ ਦੇ ਨਮਿਤ ਸ਼ਰਧਾਂਜਲੀ ਤੇ ਅੰਤਿਮ ਅਰਦਾਸ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਲੁਹਾਰ ਮਾਜਰਾ ਕਲਾਂ ਵਿਖੇ ਦੁਪਹਿਰ 12 ਤੋਂ ਡੇਢ ਵਜੇ ਤੱਕ ਹੋਵੇਗਾ। ਇਸ ਮੌਕੇ ’ਤੇ ਭੁਪਿੰਦਰ ਸਿੰਘ ਲੈਹਿਲ, ਅਮਰੀਕ ਸਿੰਘ, ਹਰਚੰਦ ਸਿੰਘ ਮਲਕਪੁਰ, ਗੁਰਮੁਖ ਸਿੰਘ ਬੂਲੇਪੁਰ, ਗਗਨਦੀਪ ਸਿੰਘ ਸੇਖੋਂ, ਗੁਰਜੰਟ ਸਿੰਘ ਲਾਲੀ, ਰਾਓਵਰਿੰਦਰ ਸਿੰਘ ਰਾਏ, ਰਵਿੰਦਰਪਾਲ ਸਿੰਘ ਰਾਏ, ਨਰਿੰਦਰ ਸਿੰਘ ਨਿੰਦੀ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ ਸੇਖੋਂ, ਗੁਰਸੇਵਕ ਸਿੰਘ ਭਾਦਲਾ, ਡਾ. ਰੋਹਿਤ ਕਨੋਜੀਆ, ਰਣਧੀਰ ਸਿੰਘ ਦਮਹੇੜੀ, ਹਰਦਿਆਲ ਸਿੰਘ ਸੈਕਟਰੀ, ਬਹਾਦਰ ਸਿੰਘ ਰਾਏ, ਅਮਰੀਕ ਸਿੰਘ ਰਾਏ, ਬਿੱਕਰ ਬਾਬਾ, ਕੇਸਰ ਸਿੰਘ, ਕਰਮਜੀਤ ਸਿੰਘ, ਹਰਪ੍ਰੀਤ ਸਿੰਘ ਮੰਡਿਆਣੀ, ਅੰਮ੍ਰਿਤ ਸਿੱਧੂ ਵੀ ਹਾਜ਼ਰ ਸਨ।