20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਰ. ਓ.ਬੀ ਨੂੰ ਲੈ ਕੇ ‘ਆਪ’, ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਰਾਜੇਸ਼ ਸ਼ਰਮਾ)-ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਰੇਲਵੇ ਓਵਰਬ੍ਰਿਜ ਦਾ ਮੁੱਦਾ ਹੁਣ ਸ਼ਹਿਰ ਦੀ ਸਿਆਸਤ ਦਾ ਕੇਂਦਰ ਬਣ ਗਿਆ ਹੈ। ਆਰ.

ਅਜੀਤ ਡੈਸਕ 20-09-2026
ਮੰਡੀ ਗੋਬਿੰਦਗੜ੍ਹ, 19 ਸਤੰਬਰ (ਰਾਜੇਸ਼ ਸ਼ਰਮਾ)-ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਰੇਲਵੇ ਓਵਰਬ੍ਰਿਜ ਦਾ ਮੁੱਦਾ ਹੁਣ ਸ਼ਹਿਰ ਦੀ ਸਿਆਸਤ ਦਾ ਕੇਂਦਰ ਬਣ ਗਿਆ ਹੈ। ਆਰ.ਓ.ਬੀ ਦੀ ਉਸਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਵਲੋਂ ਆਪੋ-ਆਪਣੇ ਦਾਅਵੇ ਅਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਹਲਕਾ ਅਮਲੋਹ ਤੋਂ ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨੇ ‘ਆਪ’ ਵਲੋਂ ਕੀਤੇ ਵਿਰੋਧ ਪ੍ਰਦਰਸ਼ਨ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ‘ਆਪ’ ਦੇ ਆਗੂ ਕਰੀਬ ਪੌਣੇ ਪੰਜ ਸਾਲਾਂ ਤੋਂ ਡੂੰਘੀ ਨੀਂਦ ਵਿਚ ਸਨ ਅਤੇ ਹੁਣ ਚੋਣਾਂ ਨੇੜੇ ਆਉਂਦਿਆਂ ਉਨ੍ਹਾਂ ਨੂੰ ਆਰ.ਓ.ਬੀ ਦੀ ਯਾਦ ਆਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਰ.ਓ.ਬੀ ਦੀ ਉਸਾਰੀ ਉਨ੍ਹਾਂ ਦੇ ਕਾਂਗਰਸ ਸਰਕਾਰ ਵਿਚ ਮੰਤਰੀ ਹੁੰਦਿਆਂ ਸ਼ੁਰੂ ਹੋਈ ਸੀ ਅਤੇ ਸੱਤਾ ਤੋਂ ਬਾਹਰ ਰਹਿਣ ਦੇ ਬਾਵਜੂਦ ਉਹ ਰੇਲਵੇ ਅਧਿਕਾਰੀਆਂ ਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਲਗਾਤਾਰ ਸੰਪਰਕ ਵਿਚ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਆਰ.ਓ.ਬੀ ਦੀ ਉਸਾਰੀ ਦੇ ਮੁੱਦੇ ’ਤੇ ਰੇਲਵੇ ਵਿਭਾਗ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਕੇ ‘ਆਪ’ ਵਿਧਾਇਕ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੱਲੋਂ ਮਾਣਯੋਗ ਅਦਾਲਤ ਤੋਂ ਸਟੇਅ ਲੈ ਕੇ ਆਰ.ਓ.ਬੀ ਦੀ ਉਸਾਰੀ ਵਿਚ ਰੁਕਾਵਟ ਪੈਦਾ ਕੀਤੀ ਗਈ ਸੀ, ਲੋਕਾਂ ਨੂੰ ਸਿਆਸੀ ਬਿਆਨਾਂ ਦੀ ਬਜਾਏ ਆਰ.ਓ.ਬੀ ਪ੍ਰਾਜੈਕਟ ਨਾਲ ਸਬੰਧਿਤ ਪੂਰਾ ਤੱਥ ਅਤੇ ਪਿਛੋਕੜ ਦੱਸਿਆ ਜਾਣਾ ਚਾਹੀਦਾ ਹੈ, ਤਾਂ ਜੋ ਲੋਕ ਖ਼ੁਦ ਤੈਅ ਕਰ ਸਕਣ ਕਿ ਇਸ ਪ੍ਰਾਜੈਕਟ ਲਈ ਕਿਸ ਨੇ ਕੀ ਯਤਨ ਕੀਤੇ ਹਨ? ਇਸ ਤਰ੍ਹਾਂ ਆਰ.ਓ.ਬੀ ਦਾ ਮੁੱਦਾ ਹੁਣ ਸਿਰਫ਼ ਵਿਕਾਸ ਕਾਰਜ ਤੱਕ ਸੀਮਤ ਨਾ ਰਹਿ ਕੇ ਤਿੰਨ ਪ੍ਰਮੁੱਖ ਸਿਆਸੀ ਧਿਰਾਂ ਵਿਚਾਲੇ ਦਾਅਵਿਆਂ ਅਤੇ ਜਵਾਬੀ ਦਾਅਵਿਆਂ ਦਾ ਕੇਂਦਰ ਬਣ ਗਿਆ ਹੈ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।