20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਾਂਗਰਸ ਦੀ ਸਰਕਾਰ ਬਣਨ ’ਤੇ ਹੀ ਹੋਵੇਗਾ ਨਾਭਾ ਹਲਕੇ ਦਾ ਵਿਕਾਸ- ਜੀ. ਐਸ. ਭੱਟੀ

ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਧੀ)- ਨਾਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਹਮੇਸ਼ਾ ਹੀ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੀ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਸੀਨੀਅਰ ਕਾਂਗਰਸੀ ਆਗੂ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ।

ਅਜੀਤ ਡੈਸਕ 20-09-2026
ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਧੀ)- ਨਾਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਹਮੇਸ਼ਾ ਹੀ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੀ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਸੀਨੀਅਰ ਕਾਂਗਰਸੀ ਆਗੂ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ। ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਨਾਭਾ ਹਲਕੇ ਵਿਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆ ਕੇ ਉਨ੍ਹਾਂ ਨੂੰ ਚਾਲੂ ਕੀਤਾ ਗਿਆ ਸੀ ਅਤੇ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਨੇ ਹਲਕੇ ਵਿਚ ਨਵੇਂ ਪ੍ਰੋਜੈਕਟ ਤਾਂ ਕੀ ਲਿਆਉਣੇ ਸਨ ਸਗੋਂ ਉਸ ਕੋਲੋਂ ਕਾਂਗਰਸ ਦੇ ਰਾਜ ਦੌਰਾਨ ਬਣੇ ਪ੍ਰੋਜੈਕਟਾਂ ਨੂੰ ਨਹੀਂ ਸੰਭਾਲਿਆ ਗਿਆ, ਜਿਸ ਕਰਕੇ ਨਾਭਾ ਸ਼ਹਿਰ ਤੇ ਪਿੰਡਾਂ ਦੇ ਲੋਕ ਤਰਾਹੀ ਤਰਾਹੇ ਕਰ ਰਹੇ ਹਨ। ਸਾਬਕਾ ਪ੍ਰਧਾਨ ਭੱਟੀ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਇਨੀ ਬੁਰੀ ਹਾਲਤ ਹੋ ਸਕੀ ਹੈ ਕਿ ਰਾਹਗੀਰ ਬਹੁਤ ਪ੍ਰੇਸ਼ਾਨ ਹਨ ਅਤੇ ਸ਼ਹਿਰ ਦੀਆਂ ਸੜਕਾਂ ’ਤੇ ਥਾਂ-ਥਾਂ ਜਾਮ ਲੱਗ ਰਹੇ ਹਨ। ਸਾਬਕਾ ਪ੍ਰਧਾਨ ਭੱਟੀ ਨੇ ਨਾਭਾ ਹਲਕੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਕਿਉਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਨਾਭਾ ਹਲਕੇ ਵਿਚ ਫਿਰ ਤੋਂ ਵਿਕਾਸ ਕਾਰਜ ਸ਼ੁਰੂ ਹੋ ਸਕਦੇ ਹਨ।
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਪ੍ਰਕਾਸ਼ ਦਿਵਸ ਮਨਾਇਆ ਅਗਲੀ ਖ਼ਬਰ ਅਧਿਆਪਕਾਂ ਨੂੰ ਗੈਰ-ਵਿੱਦਿਅਕ ਡਿਊਟੀਆਂ ਤੋਂ ਤੁਰੰਤ ਮੁਕਤ ਕਰੇ ਪੰਜਾਬ ਸਰਕਾਰ- ਕੁਲਵਿੰਦਰ ਸਿੰਘ ਅਰਨੌਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।