20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਟੇਟ ਵੁਸ਼ੂ ਚੈਂਪੀਅਨਸ਼ਿਪ ’ਚ ਟੈਗੋਰ ਸਕੂਲ ਦੀ ਰੂਪ ਕਿਰਨ ਨੇ ਜਿੱਤਿਆ ਕਾਂਸੀ ਦਾ ਤਗਮਾ

ਦੇਵੀਗੜ੍ਹ, 19 ਸਤੰਬਰ (ਰਾਜਿੰਦਰ ਸਿੰਘ ਮੌਜੀ)- ਫਾਜ਼ਿਲਕਾ ਵਿਖੇ ਆਯੋਜਿਤ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਖੇਡਾਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰੂਪ ਕਿਰਨ ਨੇ ਵੁਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕਲਾਸ 9ਵੀਂ-ਏ ਦੀ ਹੋਣਹਾਰ ਵਿਦਿਆਰਥਣ ਰੂਪ ਕਿਰਨ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਮਗਾ ਹਾਸਲ ਕੀਤਾ।

ਅਜੀਤ ਡੈਸਕ 20-09-2026
ਦੇਵੀਗੜ੍ਹ, 19 ਸਤੰਬਰ (ਰਾਜਿੰਦਰ ਸਿੰਘ ਮੌਜੀ)- ਫਾਜ਼ਿਲਕਾ ਵਿਖੇ ਆਯੋਜਿਤ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਖੇਡਾਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰੂਪ ਕਿਰਨ ਨੇ ਵੁਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕਲਾਸ 9ਵੀਂ-ਏ ਦੀ ਹੋਣਹਾਰ ਵਿਦਿਆਰਥਣ ਰੂਪ ਕਿਰਨ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਮਗਾ ਹਾਸਲ ਕੀਤਾ। ਉਸ ਦੀ ਇਸ ਉਪਲਬਧੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਅਧਿਆਪਕਾਂ ਤੇ ਸਾਥੀ ਵਿਦਿਆਰਥੀਆਂ ਵਲੋਂ ਉਸ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਡਾਇਰੈਕਟਰ ਗੌਰਵ ਗੁਲਾਟੀ, ਪ੍ਰਧਾਨ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਰੂਪ ਕਿਰਨ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਬਰ ਤੇ ਜਿੱਤ ਦੀ ਭਾਵਨਾ ਪੈਦਾ ਕਰਦੀਆਂ ਹਨ। ਰਾਜ ਪੱਧਰ ’ਤੇ ਵਿਦਿਆਰਥਣ ਵਲੋਂ ਹਾਸਲ ਕੀਤੀ ਇਹ ਉਪਲਬਧੀ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕੋਚ ਸ਼ੁਭਮ ਨੂੰ ਵੀ ਰੂਪ ਕਿਰਨ ਦੀ ਇਸ ਸਫਲਤਾ ਲਈ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਰੂਪ ਕਿਰਨ ਦੀ ਸਫਲਤਾ ਪਿੱਛੇ ਉਸ ਦੀ ਲਗਾਤਾਰ ਮਿਹਨਤ ਅਤੇ ਕੋਚ ਵਲੋਂ ਦਿੱਤਾ ਗਿਆ ਯੋਗ ਮਾਰਗਦਰਸ਼ਨ ਮਹੱਤਵਪੂਰਨ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਟੈਗੋਰ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਲਗਾਤਾਰ ਪ੍ਰੇਰਿਤ ਕਰਦਾ ਹੈ। ਰੂਪ ਕਿਰਨ ਦੀ ਇਹ ਪ੍ਰਾਪਤੀ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਸਕੂਲ ਪਰਿਵਾਰ ਨੇ ਰੂਪ ਕਿਰਨ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅੱਤਵਾਦੀ ਅਲਤਾਫ਼ ਹੁਸੈਨ ’ਤੇ ਲੰਡਨ ’ਚ ਕਾਤਲਾਨਾ ਹਮਲੇ ਦੀ ਕੋਸ਼ਿਸ਼ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ‘ਇਤਿਹਾਸਕ ਖੋਜ ਅਤੇ ਵਿਰਾਸਤ’ ਵਿਸ਼ੇ ’ਤੇ ਪੰਜ-ਰੋਜ਼ਾ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।