21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

‘ ਆਪ’ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਹਰੇਕ ਔਰਤ ਸੁਚੇਤ ਰਹੇ-ਕਿਰਨਦੀਪ ਕੌਰ ਖੰਨਾ ਪਿੰਡ ਕੁੰਭੜਾ ਤੇ ਚਤੁਰਪੁਰਾ ਵਿਖੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ

ਮੰਡੀ ਗੋਬਿੰਦਗੜ੍ਹ, 20 ਸਤੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਅਧੀਨ ਪੈਂਦੇ ਪਿੰਡ ਕੁੰਭੜਾ ਅਤੇ ਚਤਰਪੁਰਾ ਵਿਖੇ ਮਹਿਲਾਵਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਸ਼ਮੂਲੀਅਤ ਕੀਤੀ ਅਤੇ ਔਰਤਾਂ ਨਾਲ ਵੱਖ-ਵੱਖ ਸਮਾਜਿਕ ਤੇ ਸਿਆਸੀ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 21-09-2026
ਮੰਡੀ ਗੋਬਿੰਦਗੜ੍ਹ, 20 ਸਤੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਅਧੀਨ ਪੈਂਦੇ ਪਿੰਡ ਕੁੰਭੜਾ ਅਤੇ ਚਤਰਪੁਰਾ ਵਿਖੇ ਮਹਿਲਾਵਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਸ਼ਮੂਲੀਅਤ ਕੀਤੀ ਅਤੇ ਔਰਤਾਂ ਨਾਲ ਵੱਖ-ਵੱਖ ਸਮਾਜਿਕ ਤੇ ਸਿਆਸੀ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗਾਂ ਦੌਰਾਨ ਕਿਰਨਦੀਪ ਕੌਰ ਖੰਨਾ ਨੇ ਪਾਰਟੀ ਦੇ ਪੱਖ ਨੂੰ ਰੱਖਦਿਆਂ ਕਿਹਾ ਕਿ ਮਹਿਲਾਵਾਂ ਨਾਲ ਕੀਤੇ ਗਏ ਵਾਅਦਿਆਂ ਅਤੇ ਉਨ੍ਹਾਂ ਦੀ ਪੂਰਤੀ ਸਬੰਧੀ ‘ਆਪ’ ਸਰਕਾਰ ਕੋਲੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਮਹਿਲਾਵਾਂ ਨੂੰ ਸਰਕਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਜਾਣਕਾਰੀ ਤੱਥਾਂ ਦੇ ਆਧਾਰ ’ਤੇ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਲਿਜਾਉਣ ਲਈ ਵਰਕਰਾਂ ਅਤੇ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਹਲਕਾ ਅਮਲੋਹ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਕੀਤੀਆਂ ਜਾ ਰਹੀਆਂ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਬਾਰੇ ਵੀ ਪਾਰਟੀ ਦਾ ਪੱਖ ਮਹਿਲਾਵਾਂ ਸਾਹਮਣੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਰਾਜਨੀਤਿਕ ਅਤੇ ਸਮਾਜਿਕ ਭੂਮਿਕਾ ਮਹੱਤਵਪੂਰਨ ਹੈ ਅਤੇ ਉਹ ਆਪਣੇ ਇਲਾਕੇ ਨਾਲ ਸਬੰਧਿਤ ਮੁੱਦਿਆਂ ਬਾਰੇ ਜਾਗਰੂਕ ਰਹਿਣ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਸੰਪਰਕ ਰਾਹੀਂ ਲੋਕਾਂ ਤੱਕ ਪਾਰਟੀ ਦਾ ਪੱਖ ਅਤੇ ਨੀਤੀਆਂ ਪਹੁੰਚਾਉਣ ਲਈ ਕੰਮ ਕਰਨ ਦੀ ਗੱਲ ਵੀ ਕਹੀ। ਇਸ ਮੌਕੇ ਦੋਵਾਂ ਪਿੰਡਾਂ ਦੀਆਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਮੀਟਿੰਗਾਂ ਵਿਚ ਸ਼ਮੂਲੀਅਤ ਕੀਤੀ ਅਤੇ ਬੀਬੀ ਕਿਰਨਦੀਪ ਕੌਰ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਨ੍ਹਾਂ ਮੀਟਿੰਗਾਂ ਨੂੰ ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਚਤਰਪੁਰਾ, ਗਿਆਨ ਸਿੰਘ ਕੁੰਭੜਾ, ਜੰਗਵੀਰ ਸਿੰਘ ਕੁੰਭੜਾ ਤੇ ਰਘਬੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਨ੍ਹਾਂ ਮੀਟਿੰਗਾਂ ਵਿਚ ਕ੍ਰਿਸ਼ਨ ਕੁੰਭੜਾ, ਗੁਰਜੀਤਪਾਲ ਸਿੰਘ, ਪਰਮਜੀਤ ਸਿੰਘ ਪੰਚ, ਅਵਤਾਰ ਸਿੰਘ ਪੰਚ, ਜਮਸ਼ੇਰ ਸਿੰਘ, ਸੱਜਣ ਸਿੰਘ, ਸਰਵਣ ਸਿੰਘ, ਇੰਦਰਜੀਤ ਕੌਰ ਸਾਬਕਾ ਸਰਪੰਚ, ਦਿਲਜਿੰਦਰ ਕੌਰ ਸਾਬਕਾ ਪੰਚ, ਚਰਨਜੀਤ ਕੌਰ ਸਾਬਕਾ ਸਰਪੰਚ, ਜਸਪਾਲ ਕੌਰ, ਮਨਪ੍ਰੀਤ ਕੌਰ, ਨਰਿੰਦਰ ਕੌਰ, ਜਰਨੈਲ ਕੌਰ, ਸੀਮਾ ਰਾਣੀ, ਕਰਮੀ ਕੁੰਭੜਾ, ਸੀਲੋ ਦੇਵੀ, ਬਲਜੀਤ ਕੌਰ, ਸੁਰਿੰਦਰ ਕੌਰ, ਛਿੰਦਰਪਾਲ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ, ਗੁਰਮੀਤ ਕੌਰ, ਸੁਖਦੀਪ ਕੌਰ, ਸਵਰਨਜੀਤ ਕੌਰ, ਸੁਨੀਤਾ ਦੇਵੀ, ਬਚਨ ਕੌਰ, ਪਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਦੀਪ ਸਿੰਘ, ਯੁਗਰਾਜ ਸਿੰਘ, ਜਸਵੀਰ ਸਿੰਘ, ਦਿਲਵਰ ਸਿੰਘ, ਪ੍ਰਗਟ ਸਿੰਘ, ਗੁਰਇੰਦਰ ਸਿੰਘ ਗਿੰਦੀ, ਕਰਨੈਲ ਕੌਰ, ਰਵਿੰਦਰ ਕੌਰ, ਸੁਖਦੇਵ ਕੌਰ, ਸਨਦੀਪ ਕੌਰ, ਬਲਵਿੰਦਰ ਕੌਰ, ਕੁਲਦੀਪ ਕੌਰ, ਰਜਵੰਤ ਕੌਰ, ਨੇਹਾ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 40 ਦੇ ਕਰੀਬ ਪੇਟੀਆਂ ਬਰਾਮਦ, ਕਾਰ ਚਾਲਕ ਫ਼ਰਾਰ ਅਗਲੀ ਖ਼ਬਰ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।