22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ-ਪ੍ਰਧਾਨ ਆਸ਼ਾ ਰਾਣੀ ਮੌਰਨਿੰਗ ਫੁੱਟਬਾਲ ਕਲੱਬ ਸਰਹਿੰਦ ਦੁਆਰਾ ਕਰਵਾਈ ਲੀਗ ਚ ਪ੍ਰਧਾਨ ਨੇ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)-ਮੌਰਨਿੰਗ ਫੁੱਟਬਾਲ ਕਲੱਬ ਸਰਹਿੰਦ ਦੁਆਰਾ ਹਮਾਯੂੰਪੁਰ ਵਿਖੇ ਕਰਵਾਈ ਜਾ ਰਹੀ, ਨਾਈਟ ਲੀਗ ’ਚ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਖਿਡਾਰੀਆ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਕਲੱਬ ਵਲੋਂ ਹਰ ਸਾਲ ਕਰਵਾਈ ਜਾਂਦੀ, ਫੁੱਟਬਾਲ ਲੀਗ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ’ਚ ਵੱਡੇ ਪੱਧਰ ’ਤੇ ਫੁੱਟਬਾਲ ਖਿਡਾਰੀਆਂ ਤੇ ਪ੍ਰੇਮੀਆਂ ਵਲੋਂ ਹਿੱਸਾ ਲਿਆ ਜਾਂਦਾ ਹੈ ਤੇ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ।

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ ਵਿਖੇ ਬਲਰਾਮ ਦਵਾਖ਼ਾਨਾ ਵਲੋਂ ਲਗਾਏ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਦਾ ਸਨਮਾਨ ਕਰਦੇ ਹੋਏ ਜਥੇਦਾਰ ਜਸਮੇਰ ਸਿੰਘ ਬਲਸੂਆਂ ਤੇ ਹੋਰ। ਅਜੀਤ ਤਸਵੀਰ 21-09-2026
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)-ਮੌਰਨਿੰਗ ਫੁੱਟਬਾਲ ਕਲੱਬ ਸਰਹਿੰਦ ਦੁਆਰਾ ਹਮਾਯੂੰਪੁਰ ਵਿਖੇ ਕਰਵਾਈ ਜਾ ਰਹੀ, ਨਾਈਟ ਲੀਗ ’ਚ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਖਿਡਾਰੀਆ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਕਲੱਬ ਵਲੋਂ ਹਰ ਸਾਲ ਕਰਵਾਈ ਜਾਂਦੀ, ਫੁੱਟਬਾਲ ਲੀਗ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ’ਚ ਵੱਡੇ ਪੱਧਰ ’ਤੇ ਫੁੱਟਬਾਲ ਖਿਡਾਰੀਆਂ ਤੇ ਪ੍ਰੇਮੀਆਂ ਵਲੋਂ ਹਿੱਸਾ ਲਿਆ ਜਾਂਦਾ ਹੈ ਤੇ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਖੇਡਾਂ ਨੂੰ ਪੂਰੀ ਤਰ੍ਹਾਂ ਪ੍ਰਫੁਲਿਤ ਕਰ ਰਹੀ ਹੈ ਤੇ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨ ਕਰਨ ਤੋਂ ਇਲਾਵਾ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਵੱਡੀ ਪੱਧਰ ’ਤੇ ਨੌਜਵਾਨ ਖੇਡਾਂ ਨਾਲ ਜੁੜ ਮਾੜੀਆਂ ਅਲਾਮਤਾਂ ਤੋਂ ਕਿਨਾਰਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੁਆਰਾ ਕਲੱਬ ਦੇ ਅਹੁਦੇਦਾਰਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਗਈਆਂ ਤੇ ਉਨ੍ਹਾਂ ਦਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਮਿਲ ਹੱਲ ਕਰਨ ਦਾ ਪੂਰਨ ਭਰੋਸਾ ਦਿਵਾਇਆ। ਇਸ ਮੌਕੇ ਕਲੱਬ ਪ੍ਰਧਾਨ ਮਨਦੀਪ ਸਿੰਘ ਨੀਨੂ ਨੇ ਦੱਸਿਆ ਕਿ ਕਲੱਬ ਦੁਆਰਾ ਹਰ ਸਾਲ ਫੁੱਟਬਾਲ ਦੀ ਨਾਈਟ ਲੀਗ ਕਰਵਾਈ ਜਾਂਦੀ ਹੈ, ਜਿਸ ਵਿਚ ਦੂਰ ਦੁਰਾਡੇ ਤੋਂ ਕਲੱਬਾਂ ਦੀਆਂ ਟੀਮਾਂ ਵਲੋਂ ਹਿੱਸਾ ਲਿਆ ਜਾਂਦਾ ਹੈ ਤੇ ਜੇਤੂ ਟੀਮਾਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਿਆ ਜਾਂਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ, ਹਰਪ੍ਰੀਤ ਸਿੰਘ ਸੋਢੀ ਕੈਸ਼ੀਅਰ, ਰਾਕੇਸ਼ ਕੁਮਾਰ ਵਰਮਾ, ਸ਼ਪਿੰਦਰ ਸਿੰਘ ਮਿੱਠੂ, ਜੋਸ਼ੀ, ਸੰਦੀਪ ਸਿੰਘ ਮੋਨਾ, ਅਵਤਾਰ ਸਿੰਘ, ਹਰਪਾਲ ਸਿੰਘ ਸੋਢੀ ਤੇ ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅਮਲੋਹ ਪਹੁੰਚਣ ’ਤੇ ਸਵਾਗਤ 250 ਟਰੈਕਟਰਾਂ, ਗੱਡੀਆਂ ਤੇ ਵੱਡੀ ਗਿਣਤੀ ਮੋਟਰਸਾਈਕਲਾਂ ਨਾਲ ਲ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬੇਗਮਪੁਰਾ ਖ਼ਾਲਸਾ ਲਹਿਰ ਦਾ ਆਗਾਜ਼ * ਸਿੱਖ ਧਰਮ, ਨਾ ਧਰਮ ਪਰਿਵਰਤਨ, ਨਾ ਕਿਸੇ ਹੋਰ ਧਰਮ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।