ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਬੂਥ ਮੁਖੀਆਂ ਤੇ ਬਲਾਕ ਪ੍ਰਧਾਨਾਂ ਦਾ ਟ੍ਰੇਨਿੰਗ ਕੈਂਪ ਲਗਾਇਆ
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਪਿੰਡਾਂ ਤੇ ਸ਼ਹਿਰ ਨਾਲ ਸੰਬੰਧਿਤ ਬੂਥ ਮੁਖੀਆਂ ਤੇ ਬਲਾਕ ਪ੍ਰਧਾਨਾਂ ਦਾ ਟ੍ਰੇਨਿੰਗ ਕੈਂਪ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਕਲੱਬ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਕਰਵਾਇਆ। ਕੈਂਪ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਪਿੰਡਾਂ ਤੇ ਸ਼ਹਿਰ ਨਾਲ ਸੰਬੰਧਿਤ ਬੂਥ ਮੁਖੀਆਂ ਤੇ ਬਲਾਕ ਪ੍ਰਧਾਨਾਂ ਦਾ ਟ੍ਰੇਨਿੰਗ ਕੈਂਪ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਕਲੱਬ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਕਰਵਾਇਆ। ਕੈਂਪ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਬੂਥ ਮੁਖੀਆਂ ਤੇ ਬਲਾਕ ਪ੍ਰਧਾਨਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਤੇ ਪਾਰਟੀ ਦੇ ਜਥੇਬੰਦਕ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਵਿਧਾਇਕ ਦੇਵ ਮਾਨ ਨੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਲਈ ਕਿਹਾ। ਕੈਂਪ ਵਿਚ ਪਾਰਟੀ ਦੇ ਸਥਾਨਕ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਗੁਰਦੀਪ ਸਿੰਘ ਟਿਵਾਣਾ ਚੇਅਰਮੈਨ ਮਾਰਕੀਟ ਕਮੇਟੀ, ਸ਼ੈਂਕੀ ਸਿੰਗਲਾ ਪ੍ਰਧਾਨ, ਸਮਾਜ ਸੇਵੀ ਦੀਪਕ ਨਾਗਪਾਲ, ਭੁਪਿੰਦਰ ਸਿੰਘ ਕੱਲਰਮਾਜਰੀ, ਮਨਜੋਤ ਸਿੰਘ ਲੱਧਾਹੇੜੀ ਯੂਥ ਪ੍ਰਧਾਨ, ਸੋਨੂੰ ਸੂਦ ਕੌਂਸਲਰ, ਸੁਖਦੀਪ ਸਿੰਘ ਖਹਿਰਾ, ਸਿਮਰਨ ਅੜਕ ਚੌਹਾਨ, ਲਾਡੀ ਖੱਟੜਾ, ਬਲਵੀਰ ਸਿੰਘ ਖੱਟੜਾ, ਕਪਿਲ ਮਾਨ, ਭੁਪੇਸ਼ ਬਾਂਸਲ ਪਾਸੀ, ਹਰਪ੍ਰੀਤ ਸਿੰਘ ਪ੍ਰੀਤ ਕੌਂਸਲਰ , ਜਸਵੀਰ ਸਿੰਘ ਵਜੀਦਪੁਰ, ਕਰਮਾ ਟੋਪਰ, ਰਾਜ਼ੀ ਪਾਠਕ ਸਰਪੰਚ, ਅਮਨਦੀਪ ਕੁਮਾਰ ਸਰਪੰਚ, ਅਮਨਦੀਪ ਸਿੰਘ ਸਰਪੰਚ ਕੋਟ ਕਲਾਂ, ਸ਼ਿਵ ਲਾਲ, ਕੁਲਵੰਤ ਸਿੰਘ ਅਟਵਾਲ ਸਰਪੰਚ, ਅਮਨ ਗਰਗ, ਰਣਜੀਤ ਸਿੰਘ ਜੱਜ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਅਤੇ ਬਲਾਕ ਪ੍ਰਧਾਨ ਮੌਜੂਦ ਸਨ ।