22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਸੇਂਟ ਜੋਸਫ਼ ਸਕੂਲ ਖਮਾਣੋਂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)- 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਸੇਂਟ ਜੋਸਫ਼ ਸਕੂਲ ਖਮਾਣੋਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ 31 ਸੋਨੇ, 27 ਚਾਂਦੀ ਅਤੇ 12 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 22-09-2026
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)- 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਸੇਂਟ ਜੋਸਫ਼ ਸਕੂਲ ਖਮਾਣੋਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ 31 ਸੋਨੇ, 27 ਚਾਂਦੀ ਅਤੇ 12 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸੇਂਟ ਜੋਸਫ਼ ਸਕੂਲ ਖਮਾਣੋਂ ਦੇ 30 ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਵੀ ਹੋਈ ਹੈ। ਸਕੂਲ ਦੇ ਖਿਡਾਰੀਆਂ ਵਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਨੂੰ ਲੈ ਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਸਕੂਲ ਦੇ ਡਾਇਰੈਕਟਰ ਜਗਮਿੰਦਰ ਸਿੰਘ ਭੰਗੂ ਤੇ ਪ੍ਰਿੰਸੀਪਲ ਰੰਜੀਤਾ ਨਾਇਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ, ਡੀ.ਪੀ.ਈ ਰੋਸ਼ਨ ਸਿੰਘ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਲਗਨ ਸਦਕਾ ਇਹ ਪ੍ਰਾਪਤੀ ਹਾਸਲ ਹੋਈ ਹੈ। ਉਨ੍ਹਾਂ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਖਿਡਾਰੀਆਂ ਨੂੰ ਹੋਰ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਿਦੇਸ਼ਾਂ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਬਾਂਹ ਫੜਨ ਸਰਕਾਰਾਂ ਤੇ ਸਮਾਜ- ਲੱਖੋਵਾਲ ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।