ਪੰਥਕ ਮੁੱਦਿਆਂ ਦੇ ਹੱਲ ਲਈ ਸੂਬੇ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਾਈ ਜਾਵੇ- ਲਿਬੜਾ ਪਿੰਡ ਬਾਲਪੁਰ ਵਿਖੇ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਆਮ ਲੋਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਦੇ ਮਕਸਦ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕੇ ਤੋਂ ਸਰਗਰਮ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਬਾਲਪੁਰ ਵਿਚ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
22-09-2026