22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਰਾਈਏਵਾਲ ਵਿਚ ਦੋ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ’ਚ ਸ਼ਾਮਿਲ ‘ ਆਪ’ ਸਰਕਾਰ ਅਤੇ ਭਾਜਪਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ਮਹਿਜ਼ ਦਿਖਾਵਾ- ਰਣਦੀਪ ਸਿੰਘ ਨਾਭਾ

ਅਮਲੋਹ, 21 ਸਤੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਰਾਈਏਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਦੋ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਵਲੋਂ ਸਨਮਾਨ ਕੀਤਾ ਗਿਆ।

ਅਜੀਤ ਡੈਸਕ 22-09-2026
ਅਮਲੋਹ, 21 ਸਤੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਰਾਈਏਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਦੋ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਵਿਚ ਸਿਆਸੀ ਤਸਵੀਰ ਹੋਰ ਸਪਸ਼ਟ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸੁਕ ਹਨ ਅਤੇ ਪਾਰਟੀ ਨਾਲ ਲੋਕਾਂ ਦਾ ਜੁੜਨਾ ਲਗਾਤਾਰ ਜਾਰੀ ਹੈ। ਨਸ਼ਿਆਂ ਦੇ ਮੁੱਦੇ ’ਤੇ ਕਾਕਾ ਰਣਦੀਪ ਸਿੰਘ ਨਾਭਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ਮਹਿਜ਼ ਦਿਖਾਵਾ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਲਈ ਸੂਬਾ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹਨ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਨੰਬਰਦਾਰ ਜਸਵੀਰ ਸਿੰਘ, ਸਾਬਕਾ ਸਰਪੰਚ ਜੀਤ ਸਿੰਘ, ਗੁਰਜੰਟ ਮਾਂਗਟ, ਜਸਪਾਲ ਸਿੰਘ, ਅਮਰ ਸਿੰਘ, ਬਲਵਿੰਦਰ ਰਾਮ, ਬਲਵੀਰ ਸਿੰਘ ਮਿੰਟੂ, ਜੱਗੀ ਬੜੈਚਾਂ, ਰਾਜਿੰਦਰ ਸਿੰਘ, ਲੱਕੀ ਟਿੱਬੀ, ਜਗਜੀਤ ਜੱਗੀ, ਹੈਰੀ ਭਲਵਾਨ, ਪਰਮਿੰਦਰ ਸਿੰਘ, ਲਵਪ੍ਰੀਤ ਕਾਹਨਪੁਰਾ, ਸੁੱਖਾ ਖੁੰਮਣਾ, ਪ੍ਰਧਾਨ ਗੁਰਸਹਿਜ ਰੰਧਾਵਾ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਗਊਸ਼ਾਲਾ ਵਿਖੇ ਸ੍ਰੀ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖਮਾਣੋਂ ’ਚ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਦੁਕਾਨਦਾਰ ਤੇ ਸ਼ਹਿਰ ਵਾਸੀ ਸਫ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।