22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਟੁੱਟੀ ਪੁਲੀ ਦੇ ਰਹੀ ਹਾਦਸੇ ਨੂੰ ਸੱਦਾ, ਪੀ. ਡਬਲਿਊ. ਡੀ. ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਕੁਝ ਮਹੀਨੇ ਪਹਿਲਾਂ ਬਣੀ ਪੁਲ਼ੀ ਦੀ ਹਾਲਤ ਖਸਤਾ

ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)- ਪਿੰਡ ਰਤਨਗੜ੍ਹ ਤੋਂ ਮਨੈਲੀ ਨੂੰ ਜਾਂਦੀ ਲਿੰਕ ਸੜਕ ’ਤੇ ਪੀ. ਡਬਲਿਊ.

ਅਜੀਤ ਡੈਸਕ 22-09-2026
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)- ਪਿੰਡ ਰਤਨਗੜ੍ਹ ਤੋਂ ਮਨੈਲੀ ਨੂੰ ਜਾਂਦੀ ਲਿੰਕ ਸੜਕ ’ਤੇ ਪੀ. ਡਬਲਿਊ. ਡੀ. ਭਵਨ ਤੇ ਮਾਰਗ ਵਿਭਾਗ ਦੀ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਬਣਾਈ ਗਈ ਪੁਲ਼ੀ ਕੁਝ ਮਹੀਨਿਆਂ ਬਾਅਦ ਹੀ ਟੁੱਟ ਜਾਣ ਕਾਰਨ ਹਾਦਸੇ ਨੂੰ ਸੱਦਾ ਦੇ ਰਹੀ ਹੈ। ਪੁਲ਼ੀ ਦੀ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਇਸ ਵਿਚੋਂ ਸਰੀਆ, ਸੀਮਿੰਟ, ਬਜਰੀ ਅਤੇ ਰੇਤਾ ਅਲੱਗ-ਅਲੱਗ ਹੋ ਗਏ ਹਨ। ਇਲਾਕੇ ਦੇ ਰਾਹਗੀਰਾਂ ਨੇ ਵਾਹਨ ਚਾਲਕਾਂ ਨੂੰ ਹਾਦਸੇ ਤੋਂ ਬਚਾਉਣ ਲਈ ਪੁਲੀ ਨੇੜੇ ਦਰਖ਼ਤ ਕੱਟ ਕੇ ਨਿਸ਼ਾਨੀ ਲਗਾਈ ਹੋਈ ਹੈ। ਪਿੰਡ ਰਤਨਗੜ੍ਹ ਦੇ ਵਸਨੀਕ ਮਿਸਤਰੀ ਜਗਤਾਰ ਸਿੰਘ ਜੱਗਾ ਨੇ ਦੱਸਿਆ ਕਿ ਬਦੇਸ਼ਾਂ ਤੋਂ ਖਮਾਣੋਂ ਨੂੰ ਜਾਣ ਵਾਲੀ ਸੜਕ ਬੰਦ ਹੋਣ ਕਾਰਨ ਚਮਕੌਰ ਸਾਹਿਬ ਵਲੋਂ ਖਮਾਣੋਂ ਆਉਣ ਵਾਲੇ ਲੋਕ ਰਤਨਗੜ੍ਹ ਤੋਂ ਮਨੈਲੀ ਰਸਤੇ ਦੀ ਵਰਤੋਂ ਕਰਦੇ ਹਨ। ਅਜਿਹੇ ਵਿਚ ਟੁੱਟੀ ਪੁਲੀ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ। ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਖਮਾਣੋਂ ਦੇ ਪ੍ਰਧਾਨ ਬਹਾਦਰ ਸਿੰਘ, ਜਨਰਲ ਸਕੱਤਰ ਕਸ਼ਮੀਰ ਸਿੰਘ ਰਤੋਂ ਅਤੇ ਇਫਟੂ ਆਗੂ ਮਲਾਗਰ ਖਮਾਣੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਟੁੱਟੀ ਹੋਈ ਪੁਲ਼ੀ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਰਾਹਗੀਰਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਪਿਛਲੀ ਖ਼ਬਰ ਰੇਲਵੇ ਓਵਰਬ੍ਰਿਜ ਦੀ ਉਸਾਰੀ ’ਚ ਦੇਰੀ ਖ਼ਿਲਾਫ਼ ਭਖਿਆ ਰੋਸ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਬਣਾਈ, ਰੇਲਵੇ ਅਧਿਕਾਰੀਆਂ ਨੂੰ... ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਨਸ਼ਾ ਮੁਕਤ ਪੰਜਾਬ ਯਾਤਰਾ ਮੰਡੀ ਗੋਬਿੰਦਗੜ੍ਹ ’ਚ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।