23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਹਰਾ ਕਾਲਜ ਆਫ਼ ਲਾਅ ’ਚ ਵਿਰਾਸਤੀ ਮੇਲੇ ਕਰਵਾਇਆ

ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਬਹਰਾ ਕਾਲਜ ਆਫ਼ ਲਾਅ ਵਿਖੇ ਵਿਰਾਸਤੀ ਮੇਲੇ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ-ਪਰੰਪਰਾਵਾਂ, ਕਲਾ ਤੇ ਰਵਾਇਤੀ ਜੀਵਨ-ਸ਼ੈਲੀ ਨਾਲ ਜੋੜਨਾ ਸੀ।

ਅਜੀਤ ਡੈਸਕ 23-09-2026
ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਬਹਰਾ ਕਾਲਜ ਆਫ਼ ਲਾਅ ਵਿਖੇ ਵਿਰਾਸਤੀ ਮੇਲੇ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ-ਪਰੰਪਰਾਵਾਂ, ਕਲਾ ਤੇ ਰਵਾਇਤੀ ਜੀਵਨ-ਸ਼ੈਲੀ ਨਾਲ ਜੋੜਨਾ ਸੀ। ਇਸ ਪ੍ਰੋਮਰਾਮ ਦੌਰਾਨ ‘ਵਿਰਸੇ ਦਾ ਰਾਜਾ’ ਦਾ ਖਿਤਾਬ ਜਗਸੋਹਬਤ ਸਿੰਘ ਤੇ ‘ਵਿਰਸੇ ਦੀ ਰਾਣੀ’ ਦਾ ਖਿਤਾਬ ਮਨਦੀਪ ਕੌਰ ਨੇ ਹਾਸਲ ਕੀਤਾ। ਦੋਵਾਂ ਵਿਦਿਆਰਥੀਆਂ ਨੇ ਆਪਣੀ ਰਵਾਇਤੀ ਪਹਿਰਾਵੇ, ਸ਼ਖ਼ਸੀਅਤ ਤੇ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਬੇਹੱਦ ਖ਼ੂਬਸੂਰਤੀ ਨਾਲ ਪੇਸ਼ ਕੀਤਾ। ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਸੰਜੀਵ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਜੀ. ਸੀ. ਰਾਏ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਬਲਜਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਮਾਗਮ ਵਿਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਪੰਜਾਬੀ ਲੋਕ-ਗੀਤਾਂ, ਲੋਕ-ਨਾਚਾਂ, ਰਵਾਇਤੀ ਪਹਿਰਾਵਿਆਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਦੀ ਮਨਮੋਹਕ ਝਲਕ ਪੇਸ਼ ਕੀਤੀ ਗਈ। ਇਸ ਮੌਕੇ ਡਾ. ਸੰਜੀਵ ਸਿੰਘ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ਲਈ ਅਜਿਹੇ ਸਮਾਗਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸਭਿਆਚਾਰਕ ਪਛਾਣ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਰਾਏ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਬਲਜਿੰਦਰ ਕੌਰ ਨੇ ਵੀ ਵਿਦਿਆਰਥੀਆਂ ਅਤੇ ਸਮਾਗਮ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ।
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਦੀ ਸਵਾਲ ਸਭਾ ’ਚ ਨਸ਼ਿਆਂ, ਰੁਜ਼ਗਾਰ ਤੇ ਸਿਹਤ ਸਹੂਲਤਾਂ ਦੇ ਉਠੇ ਮੁੱਦੇ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਸਕੂਲਾਂ ਦਾ ਸਰਵੇ ਕਰਕੇ ਡੇਂਗੂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।