ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਜ਼ਰੂਰੀ- ਐਡ.ਗੁਰਜੀਤ ਸਿੰਘ ਮਾਰਵਾ
ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਡਡਿਆਣਾ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਗੁੱਗਾ ਮਾੜੀ ਮੇਲਾ ਕਬੱਡੀ ਕੱਪ ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਵਿਚ ਉਤਸ਼ਾਹ ਛੱਡਦਾ ਹੋਇਆ ਧੂਮ-ਧਾਮ ਨਾਲ ਸਮਾਪਤ ਹੋ ਗਿਆ। ਕਬੱਡੀ ਕੱਪ ਦੀ ਸਫਲਤਾ ਵਿਚ ਵਿਦੇਸ਼ਾਂ ਵਿਚ ਵੱਸਦੇ ਪ੍ਰਵਾਸੀ ਪੰਜਾਬੀਆਂ ਵਲੋਂ ਵਿਸ਼ੇਸ਼ ਤੌਰ ’ਤੇ ਸਹਿਯੋਗ ਕੀਤਾ ਗਿਆ।
ਪ
ਪਿੰਡ ਡਡਿਆਣਾ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਅਹੁਦੇਦਾਰ ਮੁੱਖ ਮਹਿਮਾਨ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੂੰ ਸਨਮਾਨਿਤ ਕਰਦੇ ਹੋਏ, ਨਾਲ ਹੋਰ। ਅਜੀਤ ਤਸਵੀਰ
24-09-2026
ਬਸੀ ਪਠਾਣਾਂ, 23 ਸਤੰਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਡਡਿਆਣਾ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਗੁੱਗਾ ਮਾੜੀ ਮੇਲਾ ਕਬੱਡੀ ਕੱਪ ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਵਿਚ ਉਤਸ਼ਾਹ ਛੱਡਦਾ ਹੋਇਆ ਧੂਮ-ਧਾਮ ਨਾਲ ਸਮਾਪਤ ਹੋ ਗਿਆ। ਕਬੱਡੀ ਕੱਪ ਦੀ ਸਫਲਤਾ ਵਿਚ ਵਿਦੇਸ਼ਾਂ ਵਿਚ ਵੱਸਦੇ ਪ੍ਰਵਾਸੀ ਪੰਜਾਬੀਆਂ ਵਲੋਂ ਵਿਸ਼ੇਸ਼ ਤੌਰ ’ਤੇ ਸਹਿਯੋਗ ਕੀਤਾ ਗਿਆ। ਕਬੱਡੀ ਕੱਪ ਦੇ ਸਮਾਪਤੀ ਸਮਾਗਮ ਵਿਚ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਯੂਥ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਣ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਦੇ ਮਨੋਬਲ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਪੈਦਾ ਕਰਨ ਦਾ ਵੀ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਪਿੰਡ ਪੱਧਰ ’ਤੇ ਖੇਡ ਮੇਲਿਆਂ ਦਾ ਆਯੋਜਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਖੇਡ ਮੈਦਾਨ ਮਿਲਦਾ ਹੈ ਤਾਂ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਮਿਲਦੀ ਹੈ ਅਤੇ ਉਹ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਨਾਲ ਜੁੜਦੇ ਹਨ। ਐਡਵੋਕੇਟ ਮਾਰਵਾ ਨੇ ਕਬੱਡੀ ਕੱਪ ਦੇ ਪ੍ਰਬੰਧਕਾਂ, ਖਿਡਾਰੀਆਂ, ਖੇਡ ਪ੍ਰੇਮੀਆਂ ਤੇ ਸਹਿਯੋਗ ਦੇਣ ਵਾਲੇ ਪ੍ਰਵਾਸੀ ਵੀਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਡਡਿਆਣਾ ਸਮੇਤ ਇਲਾਕੇ ਵਿਚ ਅਜਿਹੇ ਖੇਡ ਮੇਲੇ ਲਗਾਤਾਰ ਕਰਵਾਏ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਇੱਕ ਤੰਦਰੁਸਤ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਕਦਮ ਵਧਾਇਆ ਜਾ ਸਕੇ। ਇਸ ਮੌਕੇ ਗੁਰਪ੍ਰੀਤ ਸਿੰਘ ਕਲੱਬ ਪ੍ਰਧਾਨ, ਐਡਵੋਕੇਟ ਗੁਰਜੀਤ ਸਿੰਘ ਮਾਰਵਾ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ, ਬਲਾਕ ਕਾਂਗਰਸ ਪ੍ਰਧਾਨ ਅਮੀ ਚੰਦ ਭਟੇੜੀ, ਗੁਰਮੀਤ ਸਿੰਘ, ਅਸ਼ੋਕ ਗੌਤਮ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ, ਜੱਗੀ ਰਾਏਪੁਰ ਮਾਜਰੀ, ਗਿਆਨ ਸਿੰਘ, ਗੁਰਪ੍ਰੀਤ ਸਿੰਘ ਸਰਪੰਚ, ਗੋਬਿੰਦ ਰਾਮ ਭਟੇੜੀ, ਰਾਜੂ ਮਾਰਵਾ, ਜਸਵੀਰ ਸਿੰਘ ਸਰਪੰਚ ਡਡਿਆਣਾ, ਅੰਮ੍ਰਿਤ ਪਾਲ ਸਿੰਘ, ਤੇਜਾ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਕੌਰ, ਗੁਰਜੀਤ ਕੌਰ ਅਤੇ ਅਵਤਾਰ ਸਿੰਘ ਸਮੇਤ ਕਲੱਬ ਦੇ ਅਹੁਦੇਦਾਰ, ਪਿੰਡਵਾਸੀ ਤੇ ਖੇਡ ਪ੍ਰੇਮੀ ਵੀ ਹਾਜ਼ਰ ਸਨ।