ਇਫਕੋ ਵਲੋਂ ਅਮਲੋਹ ਵਿਖੇ ਸਹਿਕਾਰੀ ਕਰਮਚਾਰੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੀਤ ਕੌਰ ਚੁੰਨੀ ਜਨਰਲ ਸਕੱਤਰ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ’ਤੇ ਸੰਗਰੂਰ ਵਿਖੇ ਘਿਰਾਓ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਵਿਚ ਆਂਗਣਵਾੜੀ ਮੁਲਾਜ਼ਮਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੀਆਂ।
ਅ
ਅਮਲੋਹ ਵਿਖੇ ਕਰਵਾਏ ਸਹਿਕਾਰੀ ਕਰਮਚਾਰੀ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ : ਕੇਵਲ ਸਿੰਘ
25-09-2026
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੀਤ ਕੌਰ ਚੁੰਨੀ ਜਨਰਲ ਸਕੱਤਰ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ’ਤੇ ਸੰਗਰੂਰ ਵਿਖੇ ਘਿਰਾਓ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਵਿਚ ਆਂਗਣਵਾੜੀ ਮੁਲਾਜ਼ਮਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੀਆਂ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਕੰਮ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਅਤੇ ਲਗਾਤਾਰ ਕੀਤੇ ਜਾ ਰਹੇ ਹਮਲੇ ਨਿੰਦਣਯੋਗ ਹਨ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਅਤੇ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਐਸ. ਐਨ. ਪੀ. ਨੂੰ ਐਨ. ਜੀ. ਓ. ਰਾਹੀਂ ਦੇਣ ਦੀ ਸਰਕਾਰ ਦੀ ਤਿਆਰੀ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੀ ਸੇਵਾ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਵਿਰੋਧ ਵਿਚ ਯੂਨੀਅਨ ਵਲੋਂ 2 ਅਕਤੂਬਰ ਨੂੰ ਸੰਗਰੂਰ ਵਿਚ ਵਿਸ਼ਾਲ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਘੋਸ਼ਣਾ ਪੱਤਰ ਵਿਚ ਕੀਤੀਆਂ ਗਰੰਟੀਆਂ ਤੁਰੰਤ ਲਾਗੂ ਕੀਤੀਆਂ ਜਾਣ। ਮੀਟਿੰਗਾਂ ਦੇ ਫ਼ੈਸਲੇ ਅਮਲ ਵਿਚ ਲਿਆਂਦੇ ਜਾਣ। ਇਸ ਮੀਟਿੰਗ ਵਿਚ ਗੁਰਮੀਤ ਕੌਰ ਰੁੜਕੀ, ਸ਼ਰਨਜੀਤ ਕੌਰ ਬਸੀ, ਦਲਜੀਤ ਕੌਰ ਸਰਹਿੰਦ, ਪਰਮਜੀਤ ਕੌਰ ਬਾਗੜੀਆਂ, ਬਲਵਿੰਦਰ ਕੌਰ ਪੰਜੋਲੀ, ਦਲਵੀਰ ਕੌਰ ਬਸੀ, ਕਮਲਜੀਤ ਕੌਰ ਖਮਾਣੋਂ, ਭੁਪਿੰਦਰ ਕੌਰ ਅਮਲੋਹ, ਮੀਨਾ, ਨੀਲਮ ਬਸੀ, ਸੁਰਜੀਤ ਕੌਰ, ਗੁਰਬਚਨ ਕੌਰ ਖੇੜਾ , ਤਰਨਜੀਤ ਕੌਰ, ਮੋਹਣੀ ਕੌਰ, ਸੁਖਵਿੰਦਰ ਕੌਰ ਸਰਹਿੰਦ, ਗੁਰਮੀਤ ਕੌਰ ਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ।