25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅਕਾਲੀ ਦਲ ਵਾਰਿਸ ਪੰਜਾਬ, ਲੇਬਰ ਯੂਨੀਅਨ, ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਦੇ ਵਫ਼ਦ ਨੇ ਨਗਰ ਕੌਂਸਲ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)- ਸਰਹਿੰਦ-ਰੋਪੜ ਬੱਸ ਸਟੈਂਡ ਵਿਖੇ ਸਥਿਤ ਲੇਬਰ ਚੌਂਕ ਨੂੰ ਕਿਸੇ ਹੋਰ ਯੋਗ ਅਤੇ ਢੁਕਵੀਂ ਥਾਂ ’ਤੇ ਮੁੜ-ਸਥਾਪਿਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ, ਲੇਬਰ ਯੂਨੀਅਨ, ਸਥਾਨਕ ਦੁਕਾਨਦਾਰਾਂ ਤੇ ਸਰਹਿੰਦ ਨਿਵਾਸੀਆਂ ਦੇ ਇਕ ਵਫ਼ਦ ਵਲੋਂ ਨਗਰ ਕੌਂਸਲ ਸਰਹਿੰਦ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਤੇ ਮੀਤ ਪ੍ਰਧਾਨ ਨਵਦੀਪ ਸਿੰਘ ਨੇ ਕਿਹਾ ਕਿ ਬੱਸ ਸਟੈਂਡ ਨੇੜੇ ਲੇਬਰ ਚੌਂਕ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਮਜ਼ਦੂਰਾਂ ਦੀ ਭੀੜ ਇਕੱਠੀ ਹੁੰਦੀ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲਖਬੀਰ ਸਿੰਘ ਤੇ ਨਵਦੀਪ ਸਿੰਘ ਸਾਥੀਆਂ ਸਮੇਤ ਨਗਰ ਕੌਂਸਲ ਦੇ ਸੀਨੀਅਰ ਵਾਇਸ ਪ੍ਰਧਾਨ ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਕਰਨ 25-09-2026
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)- ਸਰਹਿੰਦ-ਰੋਪੜ ਬੱਸ ਸਟੈਂਡ ਵਿਖੇ ਸਥਿਤ ਲੇਬਰ ਚੌਂਕ ਨੂੰ ਕਿਸੇ ਹੋਰ ਯੋਗ ਅਤੇ ਢੁਕਵੀਂ ਥਾਂ ’ਤੇ ਮੁੜ-ਸਥਾਪਿਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ, ਲੇਬਰ ਯੂਨੀਅਨ, ਸਥਾਨਕ ਦੁਕਾਨਦਾਰਾਂ ਤੇ ਸਰਹਿੰਦ ਨਿਵਾਸੀਆਂ ਦੇ ਇਕ ਵਫ਼ਦ ਵਲੋਂ ਨਗਰ ਕੌਂਸਲ ਸਰਹਿੰਦ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਤੇ ਮੀਤ ਪ੍ਰਧਾਨ ਨਵਦੀਪ ਸਿੰਘ ਨੇ ਕਿਹਾ ਕਿ ਬੱਸ ਸਟੈਂਡ ਨੇੜੇ ਲੇਬਰ ਚੌਂਕ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਮਜ਼ਦੂਰਾਂ ਦੀ ਭੀੜ ਇਕੱਠੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੇਬਰ ਚੌਂਕ ਦੇ ਬਿਲਕੁਲ ਨੇੜੇ ਸ਼ਰਾਬ ਦਾ ਠੇਕਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਜਿਸ ਨਾਲ ਆਮ ਲੋਕਾਂ, ਦੁਕਾਨਦਾਰਾਂ ਤੇ ਬੱਸ ਸਟੈਂਡ ’ਤੇ ਆਉਣ-ਜਾਣ ਵਾਲੀਆਂ ਸਵਾਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਗੂਆਂ ਨੇ ਸਪਸ਼ਟ ਕੀਤਾ ਕਿ ਉਹ ਮਜ਼ਦੂਰਾਂ ਦੇ ਰੁਜ਼ਗਾਰ ਦੇ ਵਿਰੁੱਧ ਨਹੀਂ ਹਨ। ਹਰ ਵਿਅਕਤੀ ਨੂੰ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸਣ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਦੀ ਮੰਗ ਸਿਰਫ਼ ਇਹ ਹੈ ਕਿ ਮਜ਼ਦੂਰਾਂ ਲਈ ਅਜਿਹੀ ਢੁਕਵੀਂ ਥਾਂ ਨਿਰਧਾਰਿਤ ਕੀਤੀ ਜਾਵੇ, ਜਿੱਥੇ ਉਨ੍ਹਾਂ ਨੂੰ ਰੁਜ਼ਗਾਰ ਲਈ ਖੜ੍ਹੇ ਹੋਣ ਵਾਸਤੇ ਬੁਨਿਆਦੀ ਸਹੂਲਤਾਂ ਮਿਲਣ ਤੇ ਆਮ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇ ਦੀ ਨੇੜਤਾ ਕਾਰਨ ਇਲਾਕੇ ਵਿਚ ਅਕਸਰ ਹੁੱਲੜਬਾਜ਼ੀ, ਖ਼ਾਲੀ ਬੋਤਲਾਂ ਅਤੇ ਗੰਦਗੀ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਬੱਸ ਸਟੈਂਡ ਦੇ ਬਿਲਕੁਲ ਸਾਹਮਣੇ ਸਕੂਲ ਵੀ ਸਥਿਤ ਹੈ, ਜਿੱਥੇ ਵਿਦਿਆਰਥੀਆਂ, ਬੱਚੀਆਂ, ਧੀਆਂ-ਭੈਣਾਂ ਅਤੇ ਆਮ ਲੋਕਾਂ ਦੀ ਲਗਾਤਾਰ ਆਵਾਜਾਈ ਰਹਿੰਦੀ ਹੈ। ਇਸ ਲਈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਹੂਲਤ ਤੇ ਇਲਾਕੇ ਦੇ ਮਾਹੌਲ ਨੂੰ ਧਿਆਨ ਵਿਚ ਰੱਖਦਿਆਂ ਲੇਬਰ ਚੌਂਕ ਨੂੰ ਕਿਸੇ ਹੋਰ ਯੋਗ ਥਾਂ ’ਤੇ ਤਬਦੀਲ ਕੀਤਾ ਜਾਵੇ। ਮੀਤ ਪ੍ਰਧਾਨ ਨਵਦੀਪ ਸਿੰਘ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਆਪਣੀ ਆਵਾਜ਼ ਉਠਾ ਰਹੇ ਹਨ ਅਤੇ ਜਦੋਂ ਤੱਕ ਲੇਬਰ ਚੌਂਕ ਲਈ ਢੁਕਵੀਂ ਨਵੀਂ ਥਾਂ ਨਿਰਧਾਰਿਤ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹਿਤਾਂ ਦੀ ਰੱਖਿਆ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਵੀ ਜ਼ਰੂਰੀ ਹੈ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਨਗਰ ਕੌਂਸਲ ਸਰਹਿੰਦ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।
ਪਿਛਲੀ ਖ਼ਬਰ ਜੀ. ਐਸ. ਟੀ. ਦੇ ਨਾਂਅ ’ਤੇ ਉਦਯੋਗਪਤੀਆਂ ਤੇ ਵਪਾਰੀਆਂ ਦੀ ਹੋ ਰਹੀ ਲੁੱਟ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੰਦ ਹੋਵੇਗੀ- ਰ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸੌਲਿਡ ਵੇਸਟ ਮੈਨੇਜਮੈਂਟ ’ਤੇ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।